|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਉਸਦੇ ਇਕ ਸਾਥੀ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਅਧੀਨ ਨਾਮਜ਼ਦ

ਸ੍ਰੀ ਮਾਛੀਵਾੜਾ ਸਾਹਿਬ : ਕੂਮਕਲਾਂ ਪੁਲਿਸ ਵੱਲੋਂ ਅਕਾਲੀ ਆਗੂ ਤੇ ਨਗਰ ਕੌਂਸਲ ਸ੍ਰੀ ਮਾਛੀਵਾੜਾ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਉਸਦੇ ਇਕ ਸਾਥੀ ਦਵਿੰਦਰ ਸਿੰਘ ਬਵੇਜਾ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਅਧੀਨ ਨਾਮਜ਼ਦ ਕੀਤਾ ਗਿਆ। ਪੁਲਿਸ ਨੇ 63 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਨੇ ਇਹ ਪੇਟੀਆਂ ਪਿੰਡ ਘੁਮਾਣ ਵਿਖੇ ਇੱਕ ਫਾਰਮ ਹਾਊਸ 'ਚ ਛੁਪਾ ਕੇ ਰੱਖੀਆਂ ਸਨ, ਜਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀ ਮਾਛੀਵਾੜਾ ਸਾਹਿਬ : ਕੂਮਕਲਾਂ ਪੁਲਿਸ ਵੱਲੋਂ ਅਕਾਲੀ ਆਗੂ ਤੇ ਨਗਰ ਕੌਂਸਲ ਸ੍ਰੀ ਮਾਛੀਵਾੜਾ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਉਸਦੇ ਇਕ ਸਾਥੀ ਦਵਿੰਦਰ ਸਿੰਘ ਬਵੇਜਾ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਅਧੀਨ ਨਾਮਜ਼ਦ ਕੀਤਾ ਗਿਆ। ਪੁਲਿਸ ਨੇ 63 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਨੇ ਇਹ ਪੇਟੀਆਂ ਪਿੰਡ ਘੁਮਾਣ ਵਿਖੇ ਇੱਕ ਫਾਰਮ ਹਾਊਸ 'ਚ ਛੁਪਾ ਕੇ ਰੱਖੀਆਂ ਸਨ, ਜਿਸ ਨੂੰ ਪੁਲਿਸ ਨੇ ਮੁਖ਼ਬਰ ਤੋਂ ਸੂਚਨਾ ਮਿਲਣ 'ਤੇ ਬਰਾਮਦ ਕੀਤਾ। ਥਾਣਾ ਮੁਖੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਕਿ ਪਿੰਡ ਘਮਾਣਾ ਵਿਖੇ ਇੱਕ ਫਾਰਮ ਹਾਊਸ 'ਚ ਨਾਜਾਇਜ਼ ਸ਼ਰਾਬ ਨੂੰ ਸਟੋਰ ਕਰਕੇ ਰੱਖੀ ਹੋਈ ਹੈ।

ਸੰਬੰਧਿਤ ਖ਼ਬਰਾਂ

ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਤੁਰੰਤ ਰੇਡ ਕਰਦਿਆਂ ਫਾਰਮ ਹਾਊਸ ਅੰਦਰ ਪਈਆਂ 63 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ। ਥਾਣਾ ਮੁਖੀ ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਦੱਸਿਆ ਇਹ ਫਾਰਮ ਹਾਊਸ ਦਾ ਮਾਲਕ ਦਵਿੰਦਰ ਸਿੰਘ ਬਵੇਜਾ ਤੇ ਪ੍ਰਧਾਨ ਦਲਜੀਤ ਸਿੰਘ ਗਿੱਲ ਸ਼ਰਾਬ ਵੇਚਦੇ ਹਨ, ਜੋ ਬਾਹਰਲੇ ਸੂਬਿਆਂ ਤੋਂ ਸਸਤੀ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਦੇ ਹਨ। ਪਿਛਲੇ ਕਾਫੀ ਸਮੇਂ ਤੋਂ ਇਸ ਫਾਰਮ ਹਾਊਸ 'ਚ ਸ਼ਰਾਬਸਟੋਰ ਕਰਕੇ ਅੱਗੇ ਗਾਹਕਾਂ ਨੂੰ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ 'ਚ ਛਾਪਮਾਰੀ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!