|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਸਾਬਕਾ ਰਾਸ਼ਟਰਪਤੀ ਟਰੰਪ ਇਤਿਹਾਸਕ ਮਹਾਦੋਸ਼ ਤੋਂ ਬਰੀ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੰਸਦ ਦੇ ਉਪਰਲੇ ਸਦਨ (ਸੈਨੇਟ) ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਇਤਿਹਾਸਕ ਮਹਾਦੋਸ਼ ਦੀ ਸੁਣਵਾਈ ’ਚ ਬਰੀ ਕਰ ਦਿੱਤਾ ਹੈ। ਇਸ ਤਰ੍ਹਾਂ ਪਿਛਲੇ ਮਹੀਨੇ ਭੀੜ ਨੂੰ ਕੈਪੀਟਲ ਹਿੱਲ ’ਤੇ ਹਮਲੇ ਲਈ ਭੜਕਾਉਣ ਦੇ ਦੋਸ਼ਾਂ ਤੋਂ ਟਰੰਪ ਮੁਕਤ ਹੋ ਗਏ ਹਨ। ਸਾਬਕਾ ਰਾਸ਼ਟਰਪਤੀ ਖ਼ਿਲਾਫ਼ ਮਹਾਦੋਸ਼ ਦੀ ਇਹ ਦੂਸਰੀ ਸੁਣਵਾਈ ਸੀ।

NRI Post Desk · 2110 ਦਿਨ ਪਹਿਲਾਂ · ਅੱਪਡੇਟ 2110 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਰਾਸ਼ਟਰਪਤੀ ਟਰੰਪ ਇਤਿਹਾਸਕ ਮਹਾਦੋਸ਼ ਤੋਂ ਬਰੀ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੰਸਦ ਦੇ ਉਪਰਲੇ ਸਦਨ (ਸੈਨੇਟ) ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਇਤਿਹਾਸਕ ਮਹਾਦੋਸ਼ ਦੀ ਸੁਣਵਾਈ ’ਚ ਬਰੀ ਕਰ ਦਿੱਤਾ ਹੈ। ਇਸ ਤਰ੍ਹਾਂ ਪਿਛਲੇ ਮਹੀਨੇ ਭੀੜ ਨੂੰ ਕੈਪੀਟਲ ਹਿੱਲ ’ਤੇ ਹਮਲੇ ਲਈ ਭੜਕਾਉਣ ਦੇ ਦੋਸ਼ਾਂ ਤੋਂ ਟਰੰਪ ਮੁਕਤ ਹੋ ਗਏ ਹਨ। ਸਾਬਕਾ ਰਾਸ਼ਟਰਪਤੀ ਖ਼ਿਲਾਫ਼ ਮਹਾਦੋਸ਼ ਦੀ ਇਹ ਦੂਸਰੀ ਸੁਣਵਾਈ ਸੀ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਕੈਪੀਟਲ ਹਿੱਲ ’ਤੇ ਹੋਈ ਹਿੰਸਾ ਲਈ ਟਰੰਪ ਦੀ ਕਰੜੀ ਆਲੋਚਨਾ ਕੀਤੀ ਗਈ ਸੀ। ਟਰੰਪ ਨੂੰ ਦੋਸ਼ੀ ਠਹਿਰਾਉਣ ਲਈ ਦੋ-ਤਿਹਾਈ ਬਹੁਮੱਤ ਦੀ ਲੋੜ ਸੀ। ਸੈਨੇਟ ਨੇ ਟਰੰਪ ਨੂੰ ਦੋਸ਼ੀ ਠਹਿਰਾਉਣ ਦੇ ਪੱਖ ਵਿਚ 57-43 ਦੇ ਫ਼ਰਕ ਨਾਲ ਵੋਟਾਂ ਪਾਈਆਂ। ਰਿਪਬਲਿਕਨ ਆਗੂ ਮਿਚ ਮੈੱਕਕੌਨਲ ਨੇ ਟਰੰਪ ਦੀ ਸਦਨ ਵਿਚ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਗੱਲ ’ਤੇ ਕੋਈ ਸਵਾਲ ਨਹੀਂ ਹੈ ਕਿ ਸਾਬਕਾ ਰਾਸ਼ਟਰਪਤੀ ਕੈਪੀਟਲ ਹਿੱਲ ਦੀਆਂ ਘਟਨਾਵਾਂ ਨੂੰ ਸ਼ਹਿ ਦੇਣ ਲਈ ਜ਼ਿੰਮੇਵਾਰ ਸਨ। ਭੀੜ ਨੇ ਟਰੰਪ ਦੇ ਕਹਿਣ ਮੁਤਾਬਕ ਹੀ ਕਾਰਵਾਈ ਕੀਤੀ। ਸਦਨ ਦੀ ਸਪੀਕਰ ਨੈਂਸੀ ਪੇਲੋਸੀ ਨੇ ਕਿਹਾ ਕਿ ਰਿਪਬਲਿਕਨਾਂ ਵੱਲੋਂ ਟਰੰਪ ਨੂੰ ਜ਼ਿੰਮੇਵਾਰ ਠਹਿਰਾਉਣ ਤੋਂ ਇਨਕਾਰ ਕਰਨਾ ‘ਮੁਲਕ ਦੇ ਇਤਿਹਾਸ ਵਿਚ ਸਭ ਤੋਂ ਕਾਲੇ ਦਿਨਾਂ ਵਜੋਂ ਯਾਦ ਰੱਖਿਆ ਜਾਵੇਗਾ।’

ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਟਰੰਪ ਦਾ ਦੋਸ਼ ਮੁਕਤ ਹੋਣਾ ਸਾਬਿਤ ਕਰਦਾ ਹੈ ਕਿ ਉਹ ਹਾਲੇ ਵੀ ਪਾਰਟੀ ’ਤੇ ਆਪਣੀ ਸੱਜੇ ਪੱਖੀ ਅਪੀਲ ਨਾਲ ਪੂਰਾ ਕਬਜ਼ਾ ਰੱਖ ਰਹੇ ਹਨ। ਇਸ ਤੋਂ ਪਹਿਲਾਂ ਫਰਵਰੀ, 2020 ਦੀ ਸੁਣਵਾਈ ਦੌਰਾਨ ਵੀ ਰਿਪਬਲਿਕਨਾਂ ਨੇ ਟਰੰਪ ਦਾ ਬਚਾਅ ਕੀਤਾ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!