|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੱਧੂ ਦੀ ਟੀਮ 'ਚ ਹੋਏ ਸ਼ਾਮਲ ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਹੁਣ ਟੀਮ ਸਿੱਧੂ ਦਾ ਹਿੱਸਾ ਬਣ ਗਏ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੁੱਖ ਰਣਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮ

NRI Post Desk · 1925 ਦਿਨ ਪਹਿਲਾਂ · ਅੱਪਡੇਟ 1925 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੱਧੂ ਦੀ ਟੀਮ 'ਚ ਹੋਏ ਸ਼ਾਮਲ ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਹੁਣ ਟੀਮ ਸਿੱਧੂ ਦਾ ਹਿੱਸਾ ਬਣ ਗਏ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੁੱਖ ਰਣਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਖ਼ੁਦ ਨਿਯੁਕਤੀ ਪੱਤਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਨਵਜੋਤ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਪਰ ਮੁਸਤਫ਼ਾ ਨੇ ਕਿਹਾ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ 'ਤੇ ਕੰਮ ਨਹੀਂ ਕਰਨਾ ਚਾਹੁੰਦੇ ਅਤੇ ਇਸ ਲਈ ਉਹ ਇਸ ਅਹੁਦੇ ਨੂੰ ਵੀ ਸਵੀਕਾਰ ਨਹੀਂ ਕਰ ਸਕਦੇ ਪਰ ਹੁਣ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਉਕਤ ਅਹੁਦੇ ਨੂੰ ਸਵੀਕਾਰ ਕਰਦੇ ਹੋਏ ਮੁਹੰਮਦ ਮੁਸਤਫ਼ਾ ਸਿੱਧੂ ਟੀਮ 'ਚ ਸ਼ਾਮਲ ਹੋ ਗਏ ਹਨ।

ਨਵਜੋਤ ਸਿੱਧੂ ਵੱਲੋਂ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ 'ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!