|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਦੀ ਲਪੇਟ ਵਿਚ

ਲੰਬੀ (ਐਨ.ਆਰ.ਆਈ ਮੀਡਿਆ) :ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਇਹ ਪੁਸ਼ਟੀ ਉਹਨਾਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕੀਤੀ ਹੈ। ਬੀਬੀ ਬਾਦਲ ਨੇ ਕਿਹਾ ਕਿ ਹਲਕੇ ਸੰਕੇਤਾਂ ਤੋਂ ਬਾਅਦ ਕਰਾਏ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਕਿਹਾ ਕਿ ਇਸ ਦੀ ਪੁਸ਼ਟੀ ਹੋਣ ਤੋਂ ਬਾਅਦ ਖ਼ੁਦ ਨੂੰ ਘਰ ਵਿਚ

NRI Post Desk · 2050 ਦਿਨ ਪਹਿਲਾਂ · ਅੱਪਡੇਟ 2050 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਦੀ ਲਪੇਟ ਵਿਚ
📷 NRI Post Desk

ਲੰਬੀ (ਐਨ.ਆਰ.ਆਈ ਮੀਡਿਆ) :ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਇਹ ਪੁਸ਼ਟੀ ਉਹਨਾਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕੀਤੀ ਹੈ। ਬੀਬੀ ਬਾਦਲ ਨੇ ਕਿਹਾ ਕਿ ਹਲਕੇ ਸੰਕੇਤਾਂ ਤੋਂ ਬਾਅਦ ਕਰਾਏ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਕਿਹਾ ਕਿ ਇਸ ਦੀ ਪੁਸ਼ਟੀ ਹੋਣ ਤੋਂ ਬਾਅਦ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਆਪਣੇ ਸੰਪਰਕ ਵਿਚ ਆਏ ਸਾਰੇ ਜਾਣਕਾਰਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਕੋਵਿਡ ਸਬੰਧੀ ਟੈਸਟ ਕਰਾਉਣ ਅਤੇ ਉਨੀ ਦੇਰ ਇਕਾਂਤਵਾਸ ਵਿਚ ਰਹਿਣ । ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਕੱਲ ਆਪਣੇ ਪਾਰਲੀਮੈਂਟ ਹਲਕੇ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਦਿੱਲੀ ਚਲੇ ਗਏ ਹਨ। ਉਧਰ ਫੇਸਬੁੱਕ ਅਤੇ ਸ਼ੋਸ਼ਲ ਮੀਡੀਏ ਤੇ ਉਹਨਾਂ ਦੇ ਵਰਕਰਾਂ ਅਤੇ ਪ੍ਰਸ਼ੰਸ਼ਕਾਂ ਵੱਲੋਂ ਬੀਬੀ ਬਾਦਲ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਕੈਪਸ਼ਨ- ਬੀਬਾ ਹਰਸਿਮਰਤ ਕੌਰ ਬਾਦਲ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!