|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਜਾਰਜ ਪੀ ਸ਼ੁਲਟਜ਼ ਦਾ 100 ਸਾਲ ਦੀ ਉਮਰ ’ਚ ਦੇਹਾਂਤ

ਵਾਸ਼ਿੰਗਟਨ (ਦੇਵ ਇੰਦਰਜੀਤ)- ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਜਾਰਜ ਪੀ ਸ਼ੁਲਟਜ਼ ਦਾ 100 ਸਾਲ ਦੀ ਉਮਰ ਵਿਚ ਸ਼ਨਿਚਰਵਾਰ ਨੂੰ ਕੈਲੀਫੋਰਨੀਆ 'ਚ ਦੇਹਾਂਤ ਹੋ ਗਿਆ। ਸ਼ੁਲਟਜ਼ ਨੇ ਸਾਬਕਾ ਰਾਸ਼ਟਰਪਤੀ ਰੋਨਾਲਡ ਰੀਗਨ ਦੇ ਕਾਰਜਕਾਲ ਦੌਰਾਨ ਸੀਤ ਜੰਗ ਨੂੰ ਖ਼ਤਮ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਸਟੈਨਫੋਰਡ ਯੂਨੀਵਰਸਿਟੀ ਸਥਿਤ ਹੂਵਰ ਇੰਸ

NRI Post Desk · 2116 ਦਿਨ ਪਹਿਲਾਂ · ਅੱਪਡੇਟ 2116 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਜਾਰਜ ਪੀ ਸ਼ੁਲਟਜ਼ ਦਾ 100 ਸਾਲ ਦੀ ਉਮਰ ’ਚ ਦੇਹਾਂਤ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਜਾਰਜ ਪੀ ਸ਼ੁਲਟਜ਼ ਦਾ 100 ਸਾਲ ਦੀ ਉਮਰ ਵਿਚ ਸ਼ਨਿਚਰਵਾਰ ਨੂੰ ਕੈਲੀਫੋਰਨੀਆ 'ਚ ਦੇਹਾਂਤ ਹੋ ਗਿਆ। ਸ਼ੁਲਟਜ਼ ਨੇ ਸਾਬਕਾ ਰਾਸ਼ਟਰਪਤੀ ਰੋਨਾਲਡ ਰੀਗਨ ਦੇ ਕਾਰਜਕਾਲ ਦੌਰਾਨ ਸੀਤ ਜੰਗ ਨੂੰ ਖ਼ਤਮ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਸਟੈਨਫੋਰਡ ਯੂਨੀਵਰਸਿਟੀ ਸਥਿਤ ਹੂਵਰ ਇੰਸਟੀਟਿਊਸ਼ਨ ਨੇ ਦਿੱਤੀ। ਇੱਥੇ ਸ਼ੁਲਟਜ਼ ਨੇ 3 ਦਹਾਕਿਆਂ ਤਕ ਕੰਮ ਕੀਤਾ।

ਸੰਬੰਧਿਤ ਖ਼ਬਰਾਂ

ਸ਼ੁਲਟਜ਼ ਆਪਣੇ ਲੰਬੇ ਸਿਆਸੀ ਕਰੀਅਰ ਦੌਰਾਨ ਦੂਜੇ ਅਜਿਹੇ ਵਿਅਕਤੀ ਸਨ ਜਿਹੜੇ ਚਾਰ ਵੱਖ-ਵੱਖ ਵਿਭਾਗਾਂ ਦੇ ਕੈਬਨਿਟ ਮੰਤਰੀ ਰਹੇ। ਰੋਨਾਲਡ ਰੀਗਨ ਦੀ ਸਰਕਾਰ ਵਿਚ ਉਹ ਜਿੱਥੇ ਵਿਦੇਸ਼ ਮੰਤਰੀ ਰਹੇ, ਉਥੇ ਰਿਚਰਡ ਨਿਕਸਨ ਦੇ ਪ੍ਰਸ਼ਾਸਨ 'ਚ ਵਿੱਤ ਮੰਤਰੀ, ਕਿਰਤ ਮੰਤਰੀ ਅਤੇ ਡਿਪਾਰਟਮੈਂਟ ਆਫ ਦੇ ਆਫਿਸ ਆਫ ਮੈਨੇਜਮੈਂਟ ਐਂਡ ਬਜਟ ਦੇ ਅਹੁਦੇ 'ਤੇ ਰਹੇ। ਸਾਬਕਾ ਵਿਦੇਸ਼ ਮੰਤਰੀ ਅਤੇ ਹੂਵਰ ਇੰਸਟੀਚਿਊਟ ਦੀ ਨਿਰਦੇਸ਼ਕ ਕੋਂਡਲਿਸਾ ਰਾਈਸ ਨੇ ਕਿਹਾ, 'ਉਹ ਹਰ ਮਾਅਨੇ 'ਚ ਸੱਚੇ ਰਾਸ਼ਟਰਭਗਤ ਸਨ। ਉਨ੍ਹਾਂ ਨੂੰ ਇਤਿਹਾਸ 'ਚ ਇਕ ਅਜਿਹੇ ਵਿਅਕਤੀ ਲਈ ਯਾਦ ਕੀਤਾ ਜਾਵੇਗਾ ਜਿਸ ਨੇ ਦੁਨੀਆ ਨੂੰ ਸ਼ਾਂਤੀ ਵੱਲ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ।' ਸ਼ੁਲਟਜ਼ ਦੇ ਦੇਹਾਂਤ ਦੀ ਵਜ੍ਹਾ ਹਾਲੇ ਤਕ ਸਪੱਸ਼ਟ ਨਹੀਂ ਹੋ ਸਕੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!