|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਮੁੜ ਅੰਨੇਵਾਹ ਗੋਲ਼ੀਬਾਰੀ, 4 ਦੀ ਮੌਤ 3 ਜ਼ਖ਼ਮੀ

ਨਿਊਯਾਰਕ (Vikram Sehajpal) : ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਇਕ ਸੋਸ਼ਲ ਕਲੱਬ ਵਿਚ ਸ਼ਨਿਚਰਵਾਰ ਤੜਕੇ ਗੋਲ਼ੀਬਾਰੀ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਉਕਤ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਰੁਕਲਿਨ ਇਲਾਕੇ 'ਚ ਵਾਪਰੀ ਇਸ ਘਟਨਾ 'ਚ ਅਜੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ। ਘਟਨਾ ਦੇ ਕਾਰਨਾਂ ਬਾਰੇ ਵੀ ਅਜ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਯਾਰਕ (Vikram Sehajpal) : ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਇਕ ਸੋਸ਼ਲ ਕਲੱਬ ਵਿਚ ਸ਼ਨਿਚਰਵਾਰ ਤੜਕੇ ਗੋਲ਼ੀਬਾਰੀ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਉਕਤ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਰੁਕਲਿਨ ਇਲਾਕੇ 'ਚ ਵਾਪਰੀ ਇਸ ਘਟਨਾ 'ਚ ਅਜੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ। ਘਟਨਾ ਦੇ ਕਾਰਨਾਂ ਬਾਰੇ ਵੀ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਤਿੰਨ ਲੋਕ ਜ਼ਖ਼ਮੀ ਹੋਏ ਹਨ ਪਰ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ। ਪਹਿਲਾਂ ਪੰਜ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਆਈ ਸੀ। ਅਜੇ ਪਿਛਲੇ ਹਫ਼ਤੇ ਹੀ ਗੋਲ਼ੀਬਾਰੀ ਦੀਆਂ ਦੋ ਘਟਨਾਵਾਂ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ ਸੀ। ਮੈਸਾਚੁਸੇਟਸ 'ਚ ਇਕ ਹੀ ਪਰਿਵਾਰ ਦੇ ਪੰਜ ਜੀਆਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਨ੍ਹਾਂ ਸਾਰੇ ਲੋਕਾਂ ਦੀਆਂ ਲਾਸ਼ਾਂ ਘਰ ਵਿਚ ਹੀ ਮਿਲੀਆਂ ਸਨ। ਇਸ ਤੋਂ ਪਹਿਲਾਂ ਕੰਸਾਸ 'ਚ ਦੋ ਬੰਦੂਕਧਾਰੀਆਂ ਨੇ ਇਕ ਵਾਰ ਮੁੜ 'ਚ ਦਾਖ਼ਲ ਹੋ ਕੇ ਅੰਨ੍ਹੇਵਾਰ ਫਾਇਰਿੰਗ ਕੀਤੀ ਸੀ ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਤੇ ਪੰਜ ਹੋਰ ਜ਼ਖ਼ਮੀ ਹੋ ਗਏ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!