|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਫ਼ਤਹਿਗੜ੍ਹ ਸਾਹਿਬ : ਚੁੰਨੀ-ਮੋਰਿੰਡਾ ਰੋਡ 'ਤੇ ਪਿੰਡ ਗੜਾਂਗਾਂ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਹਰਜੀਤ ਸਿੰਘ ਕੰਗ ਵਾਸੀ ਮੋਰਿੰਡਾ ਜੋ ਕਿ ਆਪਣੀ ਪਤਨੀ ਕੁਲਦੀਪ ਕੌਰ, ਨੂੰਹ ਨਵਦੀਪ ਕੌਰ ਅਤੇ ਪੋਤੀ ਇਬਾਦਤ ਸਮੇਤ ਆਪਣੀ ਫੀਗੋ ਕਾਰ ਨੰਬਰ ਪੀਬੀ-12-ਟੀ-0920 'ਚ ਇਕ ਵਿਆਹ ਸਮਾਗਮ ਤੋਂ ਵਾਪਸ ਮੋਰਿੰਡਾ ਜਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫ਼ਤਹਿਗੜ੍ਹ ਸਾਹਿਬ : ਚੁੰਨੀ-ਮੋਰਿੰਡਾ ਰੋਡ 'ਤੇ ਪਿੰਡ ਗੜਾਂਗਾਂ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਹਰਜੀਤ ਸਿੰਘ ਕੰਗ ਵਾਸੀ ਮੋਰਿੰਡਾ ਜੋ ਕਿ ਆਪਣੀ ਪਤਨੀ ਕੁਲਦੀਪ ਕੌਰ, ਨੂੰਹ ਨਵਦੀਪ ਕੌਰ ਅਤੇ ਪੋਤੀ ਇਬਾਦਤ ਸਮੇਤ ਆਪਣੀ ਫੀਗੋ ਕਾਰ ਨੰਬਰ ਪੀਬੀ-12-ਟੀ-0920 'ਚ ਇਕ ਵਿਆਹ ਸਮਾਗਮ ਤੋਂ ਵਾਪਸ ਮੋਰਿੰਡਾ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਕ ਪਾਣੀ ਵਾਲੇ ਟੋਭੇ ਵਿਚ ਜਾ ਡਿੱਗੀ, ਜਿਸ ਕਾਰਨ ਕਾਰ ਵਿਚ ਸਵਾਰ ਚਾਰੋਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਗਈ।

ਸੰਬੰਧਿਤ ਖ਼ਬਰਾਂ

ਹਰਜੀਤ ਸਿੰਘ, ਕੁਲਦੀਪ ਕੌਰ ਅਤੇ ਨਵਦੀਪ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਅਤੇ ਇਬਾਦਤ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਰਿੰਡਾ ਵਿਖੇ ਰੱਖਿਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਕੰਗ ਜੋ ਕਿ ਅਕਾਲੀ ਦਲ ਦੇ ਮੋਰਿੰਡਾ ਦੇ ਸਰਕਲ ਪ੍ਰਧਾਨ ਸਨ ਅਤੇ ਉਨ੍ਹਾਂ ਦੀ ਪਤਨੀ ਵੀ ਅਕਾਲੀ ਦਲ ਮਹਿਲਾ ਦੀ ਸੀਨੀਅਰ ਆਗੂ ਸੀ। ਇਸ ਸਬੰਧੀ ਪੁਲਿਸ ਚੌਕੀ ਚੁੰਨੀ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ ਪੁਲਿਸ ਚੌਕੀ ਘੰੜੂਆਂ ਦੀ ਇੰਚਾਰਜ ਅਮਨਪ੍ਰੀਤ ਕੌਰ ਬਰਾੜ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਦਰਦਨਾਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ, ਪਰ ਹਾਦਸੇ ਸਬੰਧੀ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!