|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਮਰੀਕਾ 'ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਸਿਨਸਿਨਾਟੀ 'ਚ ਇੱਕ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ 'ਚ ਤਿੰਨ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹੈ।ਵੈਸਟ ਚੈਸਟਰ ਪੁਲਿਸ ਮੁਤਾਬਕ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ। ਸੂਚਨਾ ਮਿਲਦੇ ਹੀ ਜਦੋਂ ਪੁਲਿਸ ਨੇ ਉੱਤਰੀ ਸਿਨਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਸਿਨਸਿਨਾਟੀ 'ਚ ਇੱਕ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ 'ਚ ਤਿੰਨ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹੈ।ਵੈਸਟ ਚੈਸਟਰ ਪੁਲਿਸ ਮੁਤਾਬਕ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ। ਸੂਚਨਾ ਮਿਲਦੇ ਹੀ ਜਦੋਂ ਪੁਲਿਸ ਨੇ ਉੱਤਰੀ ਸਿਨਸਿਨਾਟੀ ਸਥਿਤ ਕੰਪਲੈਕਸ 'ਚ ਜਾ ਕੇ ਵੇਖਿਆ ਤਾਂ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਫਰਸ਼ 'ਤੇ ਪਈਆਂ ਸਨ। ਫ਼ੋਨ ਕਰਨ ਵਾਲਾ ਵਿਅਕਤੀ ਮ੍ਰਿਤਕਾਂ ਦਾ ਪਰਿਵਾਰਕ ਮੈਂਬਰ ਹੀ ਹੈ।

ਸੰਬੰਧਿਤ ਖ਼ਬਰਾਂ

ਉਸ ਨੇ ਦੱਸਿਆ ਕਿ ਜਦੋਂ ਉਹ ਘਰ ਆਇਆ ਤਾਂ ਚਾਰ ਮੈਂਬਰ ਜ਼ਮੀਨ 'ਤੇ ਪਏ ਹੋਏ ਸਨ ਅਤੇ ਉਨ੍ਹਾਂ ਨੇ ਸਿਰ 'ਚੋਂ ਖ਼ੂਨ ਨਿਕਲ ਰਿਹਾ ਸੀ। ਉਸ ਨੇ ਕਿਹਾ ਕਿ ਮ੍ਰਿਤਕਾਂ 'ਚ ਉਸ ਦੀ ਮਾਂ, ਪਤਨੀ, ਪਿਤਾ ਅਤੇ ਚਾਚੀ ਹਨ। ਘਰ 'ਚ ਬੱਚੇ ਵੀ ਹਨ ਪਰ ਉਹ ਘਟਨਾ ਦੇ ਸਮੇਂ ਘਰ 'ਚ ਮੌਜੂਦ ਨਹੀਂ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!