|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਵੰਡਣ ਦੀ ਮੁਹਿੰਮ ਜਾਰੀ..! ਕਿੱਟਾਂ ਵਿੱਚ ਆਕਸੀਮੀਟਰ ਅਤੇ ਜ਼ਰੂਰੀ ਦਵਾਈਆਂ ਸਮੇਤ 18 ਵਸਤਾਂ ਸ਼ਾਮਲ

ਬੁਢਲਾਡਾ (ਕਰਨ) : ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਉਣ ਹਿੱਤ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸ਼ਹਿਰ ਅੰਦਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਇਹ ਕਿੱਟਾਂ ਦੇਣ ਦੀ ਮੁਹਿੰਮ ਚੱਲ ਰਹੀ ਹੈ । ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਪ੍ਰਸ਼ਾਸਨਿਕ ਤੇ ਸ

NRI Post Desk · 2022 ਦਿਨ ਪਹਿਲਾਂ · ਅੱਪਡੇਟ 2022 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਵੰਡਣ ਦੀ ਮੁਹਿੰਮ ਜਾਰੀ..! ਕਿੱਟਾਂ ਵਿੱਚ ਆਕਸੀਮੀਟਰ ਅਤੇ ਜ਼ਰੂਰੀ ਦਵਾਈਆਂ ਸਮੇਤ 18 ਵਸਤਾਂ ਸ਼ਾਮਲ
📷 NRI Post Desk

ਬੁਢਲਾਡਾ (ਕਰਨ) : ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਉਣ ਹਿੱਤ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸ਼ਹਿਰ ਅੰਦਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਇਹ ਕਿੱਟਾਂ ਦੇਣ ਦੀ ਮੁਹਿੰਮ ਚੱਲ ਰਹੀ ਹੈ । ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਵੱਲੋਂ ਘਰ ਘਰ ਜਾ ਕੇ ਇਹ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਪ ਮੰਡਲ ਮੈਜਿਸਟਰੇਟ (ਵਾਧੂ ਚਾਰਜ) ਸਰਬਜੀਤ ਕੌਰ ਦੀ ਨਿਗਰਾਨੀ ਹੇਠ ਸਬ ਡਵੀਜ਼ਨ ਵਿਖੇ ਫ਼ਤਿਹ ਕਿੱਟਾਂ ਦੀ ਵੰਡ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਲਈ ਵਿਸ਼ੇਸ਼ ਤੌਰ ’ਤੇ ਇਹ ਫ਼ਤਿਹ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ ਅਤੇ ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੋ ਨਾਗਰਿਕ ਪਾਜ਼ੀਟਿਵ ਹੋਣ ਮਗਰੋਂ ਤੰਦਰੁਸਤ ਹੋ ਚੁੱਕੇ ਹਨ ਉਹ ਫ਼ਤਿਹ ਕਿੱਟਾਂ ਪ੍ਰਸ਼ਾਸਨ ਕੋਲ ਵਾਪਸ ਕਰ ਦੇਣ ਤਾਂ ਜੋ ਕਿਸੇ ਹੋਰ ਲੋੜਵੰਦ ਦੀ ਮਦਦ ਕੀਤੀ ਜਾ ਸਕੇ। ਐਸ.ਡੀ.ਐਮ ਨੇ ਦੱਸਿਆ ਕਿ ਇਸ ਕੋਰੋਨਾ ਫ਼ਤਿਹ ਕਿੱਟ ਵਿੱਚ 18 ਵਸਤਾਂ ਸ਼ਾਮਲ ਹਨ ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੀ ਅਤੇ ਸਮਾਜ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਦੀਆਂ ਕੋਵਿਡ-19 ਤੋਂ ਬਚਾਅ ਸਬੰਧੀ ਸਲਾਹਾਂ ਨੂੰ ਰੋਜ਼ਾਨਾ ਦੀ ਜਿੰਦਗੀ ਵਿੱਚ ਅਪਣਾਉਣ ਨੂੰ ਯਕੀਨੀ ਬਣਾਉਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!