|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮਰੇ ਸਿੱਖ ਨੌਜਵਾਨ ਦੀ ਮੌਤ ਲਾਸ਼ ਭਾਰਤ ਭੇਜਣ ਲਈ ਫੰਡ ਇਕੱਠਾ ਕਰ ਰਹੇ ਨੇ ਦੋਸਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਵਿਖੇ ਸਿੰਗਲ ਵਾਹਨ ਹਾਦਸੇ ਦੌਰਾਨ ਹਰਿਆਣਾ ਦੇ ਕੈਥਲ ਨਾਲ ਸਬੰਧਤ ਸਿੱਖ ਨੌਜਵਾਨ ਮਲਿਕ ਸਿੰਘ ਦੀ ਮੌਤ ਦੀ ਦੁੱਖਦਾਈ ਖ਼ਬਰ ਹੈ। ਉਹ ਆਪਣੇ ਸਾਥੀਆਂ ਨਾਲ ਕਿਸੇ ਕੰਮ ਦੇ ਸਿਲਸਿਲੇ 'ਚ ਜਾ ਰਿਹਾ ਸੀ ਕਿ ਵਾਹਨ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਬਰੈਂਪਟਨ ਦੇ ਨਾਲ ਲਗਦੇ ਸ਼ਹਿਰ ਕੈਲੇਡਨ ਵਿਖੇ ਵਾਪਰਿਆ। 19 ਸਾਲਾਂ ਦਾ ਮ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਵਿਖੇ ਸਿੰਗਲ ਵਾਹਨ ਹਾਦਸੇ ਦੌਰਾਨ ਹਰਿਆਣਾ ਦੇ ਕੈਥਲ ਨਾਲ ਸਬੰਧਤ ਸਿੱਖ ਨੌਜਵਾਨ ਮਲਿਕ ਸਿੰਘ ਦੀ ਮੌਤ ਦੀ ਦੁੱਖਦਾਈ ਖ਼ਬਰ ਹੈ। ਉਹ ਆਪਣੇ ਸਾਥੀਆਂ ਨਾਲ ਕਿਸੇ ਕੰਮ ਦੇ ਸਿਲਸਿਲੇ 'ਚ ਜਾ ਰਿਹਾ ਸੀ ਕਿ ਵਾਹਨ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਬਰੈਂਪਟਨ ਦੇ ਨਾਲ ਲਗਦੇ ਸ਼ਹਿਰ ਕੈਲੇਡਨ ਵਿਖੇ ਵਾਪਰਿਆ। 19 ਸਾਲਾਂ ਦਾ ਮਲਿਕ ਸਿੰਘ 10 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ਾ 'ਤੇ ਕੈਨੇਡਾ ਪੜਾਈ ਕਰਨ ਆਇਆ ਸੀ, ਜੋ ਹਰਿਆਣਾ ਦੇ ਕੈਥਲ ਨਾਲ ਸਬੰਧ ਰੱਖਦਾ ਹੈ।

ਸੰਬੰਧਿਤ ਖ਼ਬਰਾਂ

ਮਲਿਕ ਸਿੰਘ ਦੇ ਕੈਥਲ 'ਚ ਰਹਿੰਦੇ ਪਿਤਾ ਅਪਾਹਜ ਹਨ ਤੇ ਨਾ ਹੀ ਉਨਾਂ ਕੋਲ ਕੋਈ ਹੋਰ ਵਿੱਤੀ ਸਾਧਨ ਹੈ। ਆਰਥਿਕ ਪੱਖੋਂ ਘਰ ਦੀ ਹਾਲਤ ਕਾਫੀ ਖਰਾਬ ਹੈ। ਮਲਿਕ ਸਿੰਘ ਦੇ ਮਾਪੇ ਚਾਹੁੰਦੇ ਹਨ ਕਿ ਉਨਾਂ ਦੇ ਪੁੱਤਰ ਦੀ ਲਾਸ਼ ਭਾਰਤ ਭੇਜੀ ਜਾਵੇ ਜਿਸ ਲਈ ਮਲਿਕ ਸਿੰਘ ਦੇ ਦੋਸਤ ਕੈਨੇਡਾ ਵਿਚ ਫੰਡ ਇਕੱਠਾ ਕਰਨ 'ਚ ਜੁਟੇ ਹੋਏ ਹਨ। ਮਲਿਕ ਸਿੰਘ ਦੇ ਦੋਸਤਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਵੱਧ ਤੋਂ ਵੱਧ ਫੰਡ ਦੇਣ ਤਾਂ ਜੋ ਮਲਿਕ ਸਿੰਘ ਦੀ ਲਾਸ਼ ਨੂੰ ਭਾਰਤ ਭੇਜਣ ਦਾ ਪ੍ਰਬੰਧ ਕੀਤਾ ਜਾ ਸਕੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!