|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤੇਜ਼ ਰਫ਼ਤਾਰ ਦਾ ਕਹਿਰ! ਮੋਰੇਨਾ ’ਚ ਬੱਸ ਤੇ ਬਾਈਕ ਦੀ ਟੱਕਰ, 3 ਲੋਕਾਂ ਦੀ ਮੌਤ

ਮੋਰੇਨਾ (ਪਾਇਲ): ਇੱਥੇ ਦੱਸਣਾ ਬਣਦਾ ਕਿ ਮੱਧ ਪ੍ਰਦੇਸ਼ ਦੇ ਮੋਰੈਨਾ ਜ਼ਿਲ੍ਹੇ 'ਚ ਇਕ ਬੱਸ ਨੂੰ ਓਵਰਟੇਕ ਕਰਨ ਦੌਰਾਨ ਇਕ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ 3 ਲੋਕਾਂ ਮੌਕੇ ਤੇ ਮੌਤ ਹੋ ਗਈ। ਦੱਸ ਦਇਏ ਕਿ ਇੱਕ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਿਸ ਦੌਰਾਨ ਉਸਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਸ਼ਾਮ ਨੂੰ

NRI Post Desk · 360 ਦਿਨ ਪਹਿਲਾਂ · ਅੱਪਡੇਟ 360 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤੇਜ਼ ਰਫ਼ਤਾਰ ਦਾ ਕਹਿਰ! ਮੋਰੇਨਾ ’ਚ ਬੱਸ ਤੇ ਬਾਈਕ ਦੀ ਟੱਕਰ, 3 ਲੋਕਾਂ ਦੀ ਮੌਤ
📷 NRI Post Desk

ਮੋਰੇਨਾ (ਪਾਇਲ): ਇੱਥੇ ਦੱਸਣਾ ਬਣਦਾ ਕਿ ਮੱਧ ਪ੍ਰਦੇਸ਼ ਦੇ ਮੋਰੈਨਾ ਜ਼ਿਲ੍ਹੇ 'ਚ ਇਕ ਬੱਸ ਨੂੰ ਓਵਰਟੇਕ ਕਰਨ ਦੌਰਾਨ ਇਕ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ 3 ਲੋਕਾਂ ਮੌਕੇ ਤੇ ਮੌਤ ਹੋ ਗਈ। ਦੱਸ ਦਇਏ ਕਿ ਇੱਕ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਿਸ ਦੌਰਾਨ ਉਸਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਸ਼ਾਮ ਨੂੰ ਰਾਸ਼ਟਰੀ ਰਾਜਮਾਰਗ 552 'ਤੇ ਜੌਰਾ ਥਾਣਾ ਖੇਤਰ ਦੇ ਬਿਲਗਾਓਂ ਪਿੰਡ ਨੇੜੇ ਵਾਪਰਿਆ।

ਸੰਬੰਧਿਤ ਖ਼ਬਰਾਂ

ਜੌੜਾ ਪੁਲਿਸ ਸਟੇਸ਼ਨ ਦੇ ਇੰਚਾਰਜ ਦਰਸ਼ਨ ਲਾਲ ਸ਼ੁਕਲਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਮਹੇਤ ਜਾਟਵ (50), ਭਰਤ ਜਾਟਵ (35) ਅਤੇ ਭਗਵਾਨ ਸਿੰਘ ਜਾਟਵ (42) ਵਜੋਂ ਹੋਈ ਹੈ, ਜੋ ਗਵਾਲੀਅਰ ਦੇ ਇੰਦਰਾਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਤਿੰਨੋਂ ਰਿਸ਼ਤੇਦਾਰ ਸਨ ਅਤੇ ਕਿਸੇ ਕੰਮ ਤੋਂ ਗਵਾਲੀਅਰ ਵਾਪਸ ਆ ਰਹੇ ਸਨ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਪਿੰਡ ਬਿਲਗਾਓਂ ਨੇੜੇ ਇੱਕ ਮੋੜ ’ਤੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ੁਕਲਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਨੂੰ ਕਬਜ਼ੇ 'ਚ ਲੈ ਲਿਆ ਗਿਆ ਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!