|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

G-20 ਸੰਮੇਲਨ 2019 : ਟਰੰਪ ਅਤੇ ਮੋਦੀ ਵਿਚਾਲੇ ਹੋਈ ਮੁਲਾਕਾਤ

ਓਸਾਕਾ (ਵਿਕਰਮ ਸਹਿਜਪਾਲ) : ਜਪਾਨ 'ਚ ਚੱਲ ਰਹੇ ਜੀ-20 ਸੰਮੇਲਨ ਵਿੱਚ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋਈ। ਇਸ ਮੌਕੇ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲੋਕ ਸਭਾ ਚੋਣਾਂ ਜਿੱਤਣ 'ਤੇ ਵਧਾਈ ਦਿੱਤੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਸਾਕਾ (ਵਿਕਰਮ ਸਹਿਜਪਾਲ) : ਜਪਾਨ 'ਚ ਚੱਲ ਰਹੇ ਜੀ-20 ਸੰਮੇਲਨ ਵਿੱਚ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋਈ। ਇਸ ਮੌਕੇ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲੋਕ ਸਭਾ ਚੋਣਾਂ ਜਿੱਤਣ 'ਤੇ ਵਧਾਈ ਦਿੱਤੀ।

ਸੰਬੰਧਿਤ ਖ਼ਬਰਾਂ

ਡੋਨਲਡ ਟਰੰਪ ਨੇ ਕਿਹਾ, "ਭਾਰਤ ਨਾਲ ਅਮਰੀਕਾ ਦੇ ਰਿਸ਼ਤੇ ਵਧੀਆ ਹੋਏ ਹਨ। ਅਸੀਂ ਭਾਰਤ ਨਾਲ ਅਮਰੀਕਾ ਦੀ ਦੋਸਤੀ ਨੂੰ ਇੱਕ ਨਵੀਂ ਉਚਾਈ 'ਤੇ ਲੈ ਕੇ ਜਾਣ ਲਈ ਵਚਨਬੱਧ ਹਾਂ। ਮੈਂ ਇਸ ਗੱਲ ਨੂੰ ਭਰੋਸੇ ਨਾਲ ਕਹਿ ਸਕਦਾ ਹਾਂ ਕਿ ਅਸੀਂ ਕਈ ਤਰੀਕਿਆਂ ਨਾਲ ਇਕੱਠੇ ਕੰਮ ਕਰਾੰਗੇ ਜਿਸ ਵਿੱਚ ਮਿਲਟਰੀ ਵੀ ਸ਼ਾਮਲ ਹੋਵੇਗੀ। ਅਸੀਂ ਅੱਜ ਵਪਾਰ ਤੇ ਚਰਚਾ ਕਰਾਂਗੇ।

" ਨਰਿੰਦਰ ਮੋਦੀ ਨੇ ਟਰੰਪ ਦਾ ਧੰਨਵਾਦ ਕਰਦਿਆਂ ਕਿਹਾ, "ਲੋਕਤੰਤਰ ਅਤੇ ਸ਼ਾਂਤੀ ਲਈ ਅਸੀਂ ਵਚਨਬੱਧ ਹਾਂ ਸਾਡਾ ਮੰਤਰ 'ਸਬਕਾ ਸਾਥ ਸਬਕਾ ਵਿਕਾਸ' ਹੈ। ਅਸੀਂ 'ਮੇਕ ਇੰਨ ਇੰਡੀਆ' ਦੇ ਮੰਤਰ ਨਾਲ ਅੱਗੇ ਵਧ ਰਹੇ ਹਾਂ। ਭਾਰਤ ਅਤੇ ਅਮਰੀਕਾ ਵਿਚਾਲੇ ਮਜ਼ਬੂਤ ਵਪਾਰਕ ਸਮਝੌਤੇ ਹਨ। ਅਸੀਂ ਅਮਰੀਕਾ ਨਾਲ ਸਾਕਾਰਾਤਮਕ ਸਬੰਧਾਂ ਲਈ ਕੰਮ ਕਰਨ ਦਾ ਯਤਨ ਕਰਾਂਗੇ।"

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!