|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Gangrape : ਜਾਲਮ ਦੀ ਕਰਤੂਤ 26 ਸਾਲਾ ਵਿਆਹੁਤਾ ਨੂੰ ਬਣਾਇਆ ਹਵੱਸ ਦਾ ਸ਼ਿਕਾਰ

ਜਲੰਧਰ (ਦੇਵ ਇੰਦਰਜੀਤ) : ਪੀੜਤਾ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਉਹ 2 ਬੱਚਿਆਂ ਦੀ ਮਾਂ ਵੀ ਹੈ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਦੀ ਜਾਂਚ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਬਿਸਮਿਨ ਸਿੰਘ ਖਾਸੀ ਅਤੇ ਆਦਮਪੁਰ ਥਾਣੇ ਦੀ ਮਹਿਲਾ ਪੁਲਸ ਅਧਿਕਾਰੀ ਸਬ ਇੰਸਪੈਕਟਰ ਸੰਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਆਦਮਪੁਰ ਨੇ ਕਿਹਾ ਹੈ ਕਿ ਫਰਾਰ ਮੁਲ

NRI Post Desk · 2009 ਦਿਨ ਪਹਿਲਾਂ · ਅੱਪਡੇਟ 2009 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Gangrape : ਜਾਲਮ ਦੀ ਕਰਤੂਤ 26 ਸਾਲਾ ਵਿਆਹੁਤਾ ਨੂੰ ਬਣਾਇਆ ਹਵੱਸ ਦਾ ਸ਼ਿਕਾਰ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਪੀੜਤਾ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਉਹ 2 ਬੱਚਿਆਂ ਦੀ ਮਾਂ ਵੀ ਹੈ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਦੀ ਜਾਂਚ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਬਿਸਮਿਨ ਸਿੰਘ ਖਾਸੀ ਅਤੇ ਆਦਮਪੁਰ ਥਾਣੇ ਦੀ ਮਹਿਲਾ ਪੁਲਸ ਅਧਿਕਾਰੀ ਸਬ ਇੰਸਪੈਕਟਰ ਸੰਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਆਦਮਪੁਰ ਨੇ ਕਿਹਾ ਹੈ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ ਅਤੇ ਪੀੜਤਾ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਧਾਰਾ 164 ਦੇ ਤਹਿਤ ਮਾਣਯੋਗ ਜੱਜ ਸਾਹਿਬ ਦੇ ਸਾਹਮਣੇ ਉਸ ਦੇ ਬਿਆਨ ਵੀ ਕਰਵਾਏ ਜਾ ਰਹੇ ਹਨ।

ਆਦਮਪੁਰ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 26 ਸਾਲ ਦੀ ਵਿਆਹੁਤਾ ਨਾਲ 3 ਨੌਜਵਾਨਾਂ ਵੱਲੋਂ ਗੈਂਗਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਆਦਮਪੁਰ ਦੀ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਥਾਣਾ ਆਦਮਪੁਰ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

2 ਮੁਲਜ਼ਮ ਆਦਮਪੁਰ ਥਾਣੇ ਅਧੀਨ ਪੈਂਦੇ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਜਦਕਿ ਤੀਜਾ ਮੁਲਜ਼ਮ ਥਾਣਾ ਪਤਾਰਾ ਦੇ ਅਧੀਨ ਪੈਂਦੇ ਪਿੰਡ ਦਾ ਹੈ। ਪੀੜਤਾ ਨੇ ਮੁਲਜ਼ਮਾਂ ਦੇ ਨਾਂ ਪੁਲਸ ਨੂੰ ਦੱਸ ਦਿੱਤੇ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਨਾਮਾਂ ਦੀ ਅਧਿਕਾਰਿਕ ਤੌਰ ’ਤੇ ਪੁਸ਼ਟੀ ਕੀਤੀ ਜਾਵੇਗੀ। ਸ਼ਿਕਾਇਤਕਰਦਾ ਮੁਤਾਬਕ ਮੁਲਜ਼ਮ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਧਮਕਾਉਂਦੇ ਹੋਏ ਉਸ ਨਾਲ ਕੁਕਰਮ ਕਰਦੇ ਰਹੇ।

ਉਹ ਅਕਸਰ ਉਸ ਦੇ ਪਤੀ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੰਦੇ ਸਨ। ਐੱਸ. ਐੱਚ. ਓ. ਨੇ ਕਿਹਾ ਹੈ ਕਿ ਪੀੜਤਾ ਨੇ ਜੋ ਉਸ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦੇ ਇਲਜ਼ਾਮ ਲਾਏ ਹਨ, ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!