|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੈਂਗਸਟਰ ਲਾਲੀ ਚੀਮਾ ਸਿਵਲ ਹਸਪਤਾਲ ਤੋਂ ਡਿਸਚਾਰਜ ਗ੍ਰਿਫ਼ਤਾਰ

ਲੁਧਿਆਣਾ : ਐਨਕਾਊਂਟਰ ਮਾਮਲੇ 'ਚ ਗੋਲੀ ਲੱਗਣ ਤੋਂ ਜ਼ਖਮੀ ਹੋਏ ਗੈਂਗਸਟਰ ਲਾਲੀ ਚੀਮਾ ਨੂੰ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਥਾਣਾ ਡੇਹਲੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੂੰ ਸ਼ਨਿਚਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਰਿਮਾਂਡ ਹਾਸਿਲ ਕਰਨ ਦੀ ਮੰਗ ਕਰੇਗੀ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਐਨਕਾਊਂਟਰ ਮਾਮਲੇ 'ਚ ਗੋਲੀ ਲੱਗਣ ਤੋਂ ਜ਼ਖਮੀ ਹੋਏ ਗੈਂਗਸਟਰ ਲਾਲੀ ਚੀਮਾ ਨੂੰ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਥਾਣਾ ਡੇਹਲੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੂੰ ਸ਼ਨਿਚਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਰਿਮਾਂਡ ਹਾਸਿਲ ਕਰਨ ਦੀ ਮੰਗ ਕਰੇਗੀ।

ਸੰਬੰਧਿਤ ਖ਼ਬਰਾਂ

ਪਹਿਲਾਂ ਤੋਂ ਪੁਲਿਸ ਰਿਮਾਂਡ 'ਤੇ ਚਲ ਰਹੇ ਲਾਲੀ ਚੀਮਾ ਨਾਲ ਕੁਲਦੀਪ ਉਰਫ ਕਾਕਾ ਨੂੰ ਵੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਟੀਮ ਨੇ ਮੰਗਲਵਾਰ ਸ਼ਾਮ ਲੁਧਿਆਣਾ-ਮਾਲੇਰਕੋਟਲਾ ਰੋਡ ਸਥਿਤ ਕਸਬਾ ਡੇਹਲੋਂ 'ਚ ਇਕ ਐਨਕਾਊਂਟਰ ਦੌਰਾਨ ਸੁੱਖਾ ਕਾਹਲਵਾਂ ਗਰੁੱਪ ਦੇ ਗੈਂਗਸਟਰ ਅਮਰਵੀਰ ਸਿੰਘ ਉਰਫ਼ ਲਾਲੀ ਚੀਮਾ ਤੇ ਉਸ ਦੇ ਸਾਥੀ ਕਾਕਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਉਸ ਦੌਰਾਨ ਐਨਕਾਊਂਟਰ 'ਚ ਲਾਲੀ ਚੀਮਾ ਜ਼ਖਮੀ ਹੋ ਗਿਆ ਸੀ। ਪੁਲਿਸ ਦੀ ਟੀਮ ਲਾਲੀ ਚੀਮਾ ਨੂੰ ਇਲਾਜ ਲਈ ਲਿਆਈ ਸੀ ਪਰ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!