ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਆਪ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਤੇ ਭੱਠਾ ਐਸੋਸੀਏਸ਼ਨ ਦੇ ਚੇਅਰਮੈਨ ਹਰਵਿੰਦਰ ਸਿੰਘ ਸੇਖੋਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਧਨੋਲਾ ਤੋਂ ਪ੍ਰਧਾਨ ਰਜਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ 'ਚ ਵਰਕਰ ਪ੍ਰੇਮ ਗੁਪਤਾ, ਭੂਸ਼ਣ ਗਰਗ, ਰਾਜੀਵ ਮੋਖਾ, ਸੁਭਾਸ਼ ਗੁਪਤਾ, ਰਜਨੀਸ਼ ਬਾਂਸਲ ਸਮੇਤ ਜੀਵਨ ਕੁਮਾਰ ਬਾਂਸਲ ਵੀ ਕਾਂਗਰਸ 'ਚ ਸ਼ਾਮਿਲ ਹੋਏ।
ਸੰਬੰਧਿਤ ਖ਼ਬਰਾਂ
ਆਪ-ਅਕਾਲੀ ਆਗੂ ਤੇ ਉਨ੍ਹਾਂ ਦੇ ਸਮਰਥਕਾਂ ਦਾ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਇਆਂ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ 'ਆਪ' ਆਗੂਆਂ ਨੇ ਮਹਿਜ਼ ਸੱਤਾ ਦੀ ਲਾਲਸਾ ਅਧੀਨ ਹਰ ਮੁੱਦੇ 'ਤੇ ਵਾਰ-ਵਾਰ ਪੈਂਤੜੇ ਬਦਲਣ ਕਰਕੇ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਇਸ ਪਾਰਟੀ ਦੀ ਸੂਬੇ ਅੰਦਰ ਆਪਣੀ ਕੋਈ ਪਛਾਣ ਨਹੀਂ ਹੈ। ਅਕਾਲੀ ਦਲ ਬਾਰੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੇ 10 ਸਾਲ ਲੁੱਟਣ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ ਅਤੇ ਇਨ੍ਹਾਂ ਦੀ ਭਾਈਵਾਲ ਪਾਰਟੀ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਨੇ ਦੇਸ਼ਾਂ ਨੂੰ ਹਾਸ਼ੀਏ 'ਤੇ ਪਹੁੰਚਾ ਦਿੱਤਾ।
ਉਨ੍ਹਾਂ ਦੱਸਿਆ ਕਿ ਕਾਂਗਰਸ ਪਰਿਵਾਰ 'ਚ ਸ਼ਾਮਿਲ ਹੋਏ ਸਾਰੇ ਹੀ ਆਗੂਆਂ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਆਪੋ-ਆਪਣੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਆਪਣੀਆਂ ਪਾਰਟੀਆਂ ਅੰਦਰ ਦਮ ਘੁਟ ਰਿਹਾ ਸੀ ਕਿਉਂਕਿ ਇਹ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਖ਼ਿਲਾਫ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਆਪ' ਅਤੇ ਅਕਾਲੀ ਦਲ ਮੂਲ ਸਿਧਾਂਤਾਂ ਤੋਂ ਭਟਕ ਚੁੱਕੇ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਦੀ ਵਿਕਾਸ ਸਬੰਧੀ ਸੋਚ ਤੋਂ ਬਹੁਤ ਪ੍ਰਭਾਵਿਤ ਸਨl






