|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਰਮਨੀ ਅਦਾਲਤ ਦਾ ਫੈਸਲਾ, ਸਿੱਖਾਂ ਨੂੰ ਪੱਗ ਉੱਤੋਂ ਵੀ ਪਾਉਂਣਾ ਪਵੇਗਾ ਹੈਲਮਟ

ਜਰਮਨੀ (ਵਿਕਰਮ ਸਹਿਜਪਾਲ) : ਸਿੱਖਾਂ ਨੂੰ ਜਿੱਥੇ ਕੈਨੇਡਾ, ਆਸਟ੍ਰੇਲੀਆ, ਪਾਕਿਸਤਾਨ, ਇੰਗਲੈਂਡ ਅਤੇ ਅਮਰੀਕਾ ਵਰਗੇ ਮੁਲਕਾਂ ਵਿੱਚ ਦੋ-ਪਹੀਆਂ ਵੇਲੇ ਹੈਲਮਟ ਪਾਉਣ ਤੋਂ ਛੋਟ ਦਿੱਤੀ ਗਈ ਹੈ ਪਰ ਇਸੇ ਦੇ ਉਲਟ ਯੂਰਪੀ ਮੁਲਕ ਜਰਮਨ ਦੀ ਸਰਕਾਰ ਨੇ ਸਿੱਖਾਂ ਨੂੰ ਹੈਲਮਟ ਪਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਜਰਮਨ ਦੇ ਲਾਇਪਜਿੰਗ ਸ਼ਹਿਰ ਦੀ ਇੱਕ ਪ੍ਰਸ਼ਾਸਨਿਕ ਅਦਾਲਤ ਨੇ 4 ਜੁ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਰਮਨੀ (ਵਿਕਰਮ ਸਹਿਜਪਾਲ) : ਸਿੱਖਾਂ ਨੂੰ ਜਿੱਥੇ ਕੈਨੇਡਾ, ਆਸਟ੍ਰੇਲੀਆ, ਪਾਕਿਸਤਾਨ, ਇੰਗਲੈਂਡ ਅਤੇ ਅਮਰੀਕਾ ਵਰਗੇ ਮੁਲਕਾਂ ਵਿੱਚ ਦੋ-ਪਹੀਆਂ ਵੇਲੇ ਹੈਲਮਟ ਪਾਉਣ ਤੋਂ ਛੋਟ ਦਿੱਤੀ ਗਈ ਹੈ ਪਰ ਇਸੇ ਦੇ ਉਲਟ ਯੂਰਪੀ ਮੁਲਕ ਜਰਮਨ ਦੀ ਸਰਕਾਰ ਨੇ ਸਿੱਖਾਂ ਨੂੰ ਹੈਲਮਟ ਪਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਜਰਮਨ ਦੇ ਲਾਇਪਜਿੰਗ ਸ਼ਹਿਰ ਦੀ ਇੱਕ ਪ੍ਰਸ਼ਾਸਨਿਕ ਅਦਾਲਤ ਨੇ 4 ਜੁਲਾਈ ਨੂੰ ਸਿੱਖਾਂ ਨੂੰ ਦੋ-ਪਹੀਆਂ ਵਾਹਨਾਂ ਨੂੰ ਚਲਾਉਣ ਵੇਲੇ ਸਿਰ 'ਤੇ ਹੈਲਮਟ ਪਾਉਣ ਦਾ ਫ਼ੈਸਲਾ ਸੁਣਾਇਆ ਹੈ।

ਸੰਬੰਧਿਤ ਖ਼ਬਰਾਂ

ਅਦਾਲਤ ਨੇ ਹੁਕਮ ਦਿੱਤੇ ਹਨ ਕਿ ਦੋ ਪਹੀਆ ਵਾਹਨ ਚਲਾਉਣ ਵਾਲੇ ਪੱਗੜੀਧਾਰੀ ਸਿੱਖਾਂ ਨੂੰ ਹੈਲਮਟ ਪਾਉਣਾ ਜਰੂਰੀ ਹੈ। 2013 ਵਿੱਚ ਇੱਕ ਸਿੱਖ ਨੂੰ ਹੈਲਮਟ ਤੋਂ ਬਿਨ੍ਹਾਂ ਪੱਗੜੀ ਬੰਨ੍ਹ ਕੇ ਮੋਟਰ ਸਾਈਕਲ ਜਾਂ ਸਕੂਟਰ ਚਲਾਉਣ ਦੀ ਇਜਾਜ਼ਤ ਦੇਣ ਤੋਂ ਮਨਾਹੀ ਕੀਤੀ ਸੀ। ਜਾਣਕਾਰੀ ਮੁਤਾਬਕ ਲਾਇਪਜਿੰਗ ਦੀ ਅਦਾਲਤ ਦੇ ਇਸ ਫ਼ੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੋਤੀ ਦਿੱਤੀ ਗਈ ਸੀ।

ਅਦਾਲਤ ਨੇ ਕਿਹਾ ਕਿ ਹੈਲਮਟ ਪਾਉਣਾ ਚਾਲਕ ਦੀ ਨਹੀਂ ਸਗੋਂ ਦੂਜਿਆਂ ਦੀ ਸੁਰੱਖਿਆ ਲਈ ਵੀ ਜਰੂਰੀ ਹੈ।ਅਪੀਲ ਕਰਤਾ ਨੇ ਕਿਹਾ ਕਿ ਹੈਲਮਟ ਪਾਉਣ ਨਾਲ ਉਸ ਦੀ ਧਾਰਮਿਕ ਆਜ਼ਾਦੀ ਦਾ ਘਾਣ ਹੁੰਦਾ ਹੈ। ਇਸ ਦੇ ਉਲਟ ਜੱਜ ਦਾ ਕਹਿਣਾ ਹੈ ਕਿ ਇਹ ਦੂਜਿਆਂ ਦੇ ਅਧਿਕਾਰਾਂ ਦੇ ਹੱਕਾਂ ਦੇ ਹੱਕ ਵਿੱਚ ਹੈ, ਇਸ ਲਈ ਉਸ ਨੂੰ ਧਾਰਮਿਕ ਆਜ਼ਾਦੀ ਵਿੱਚ ਕਟੌਤੀ ਮੰਨਣੀ ਹੋਵੇਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!