|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤ 'ਚ ਸਪਰੇਅ ਚੜ੍ਹਨ ਕਾਰਨ ਲੜਕੀ ਦੀ ਮੌਤ

ਅਬੋਹਰ — ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਕੁੰਡਲ ਵਾਸੀ ਇਕ ਲੜਕੀ ਦੀ ਬੀਤੇ ਦਿਨੀਂ ਸਪਰੇਅ ਚੜ੍ਹਨ ਤੋਂ ਬਾਅਦ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਬੋਹਰ — ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਕੁੰਡਲ ਵਾਸੀ ਇਕ ਲੜਕੀ ਦੀ ਬੀਤੇ ਦਿਨੀਂ ਸਪਰੇਅ ਚੜ੍ਹਨ ਤੋਂ ਬਾਅਦ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ 19 ਸਾਲਾ ਕਾਂਤਾ ਦੇ ਪਿਤਾ ਸੁਲਤਾਨ 10 ਅਕਤੂਬਰ ਨੂੰ ਜਦੋਂ ਖੇਤ 'ਚ ਸਪਰੇਅ ਕਰ ਰਹੇ ਸੀ ਤਾਂ ਕਾਂਤਾ ਦੀ ਖੇਤ 'ਚੋਂ ਸਪਰੇਅ ਚੜ੍ਹਨ ਕਾਰਣ ਹਾਲਤ ਖਰਾਬ ਹੋ ਗਈ। ਪਰਿਵਾਰ ਵਾਲਿਆਂ ਨੇ ਉਸ ਨੂੰ ਇਲਾਜ ਲਈ ਸਿਰਸਾ ਦੇ ਹਸਪਤਾਲ ਦਾਖਲ ਕਰਵਾਇਆ। ਜਿਥੇ 21 ਅਕਤੂਬਰ ਨੂੰ ਉਸ ਨੂੰ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਬੀਤੇ ਦਿਨੀਂ ਫਿਰ ਉਸ ਦੀ ਹਾਲਤ ਖਰਾਬ ਹੋ ਗਈ ਤਾਂ ਉਸ ਨੂੰ ਫਿਰ ਸਿਰਸਾ ਲੈ ਗਏ, ਜਿਥੇ ਬੀਤੀ ਰਾਤ ਉਸ ਨੇ ਦਮ ਤੋੜ ਦਿੱਤਾ। ਥਾਣਾ ਸਦਰ ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!