|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਿਸ਼ਤੇਦਾਰਾਂ ਦੇ ਘਰੋਂ ਭੇਦ-ਭਰੇ ਹਾਲਾਤਾਂ 'ਚ ਮਿਲੀ 22 ਸਾਲਾਂ ਕੁੜੀ ਦੀ ਲਾਸ਼

ਨਾਭਾ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀਆਂ ਰਹੱਸਮਈ ਹਲਾਤਾਂ ਵਿੱਚ ਮੌਤਾਂ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ। ਇਸ ਤਰ੍ਹਾਂ ਦੀ ਘਟਨਾ ਵਾਪਰੀ ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ ਜਿੱਥੇ ਪਿਛਲੇ ਡੇਢ ਸਾਲਾਂ ਤੋਂ 22 ਸਾਲਾ ਲੜਕੀ ਅਮਨਦੀਪ ਕੌਰ ਆਪਣੇ ਰਿਸ਼ਤੇਦਾਰਾਂ ਦੇ ਘਰੇ ਆਈਲੈਟਸ ਦੀ ਪੜ੍ਹਾਈ ਕਰਨ ਦੇ ਲਈ ਆਈ ਹੋਈ ਸੀ। ਪਰ ਅਮਨ

NRI Post Desk · 2239 ਦਿਨ ਪਹਿਲਾਂ · ਅੱਪਡੇਟ 2239 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਿਸ਼ਤੇਦਾਰਾਂ ਦੇ ਘਰੋਂ ਭੇਦ-ਭਰੇ ਹਾਲਾਤਾਂ 'ਚ ਮਿਲੀ 22 ਸਾਲਾਂ ਕੁੜੀ ਦੀ ਲਾਸ਼
📷 NRI Post Desk

ਨਾਭਾ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀਆਂ ਰਹੱਸਮਈ ਹਲਾਤਾਂ ਵਿੱਚ ਮੌਤਾਂ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ। ਇਸ ਤਰ੍ਹਾਂ ਦੀ ਘਟਨਾ ਵਾਪਰੀ ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ ਜਿੱਥੇ ਪਿਛਲੇ ਡੇਢ ਸਾਲਾਂ ਤੋਂ 22 ਸਾਲਾ ਲੜਕੀ ਅਮਨਦੀਪ ਕੌਰ ਆਪਣੇ ਰਿਸ਼ਤੇਦਾਰਾਂ ਦੇ ਘਰੇ ਆਈਲੈਟਸ ਦੀ ਪੜ੍ਹਾਈ ਕਰਨ ਦੇ ਲਈ ਆਈ ਹੋਈ ਸੀ। ਪਰ ਅਮਨਦੀਪ ਕੌਰ ਦੀ ਭੇਦ-ਭਰੇ ਹਾਲਾਤਾਂ ਦੇ ਵਿੱਚ ਮੌਤ ਹੋਣ ਨਾਲ ਸਨਸਨੀ ਫੈਲ ਗਈ।

ਸੰਬੰਧਿਤ ਖ਼ਬਰਾਂ

ਤੁਹਾਨੂੰ ਦੱਸ ਦਈਏ ਕਿ ਅਮਨਦੀਪ ਕੌਰ ਸਨੌਰ ਲਾਗਲੇ ਪਿੰਡ ਗੰਗਰੋਲੀ ਦੀ ਰਹਿਣ ਵਾਲੀ ਸੀ। ਪੁਲਸ ਮੁਤਾਬਕ ਮ੍ਰਿਤਕਾ ਦੇ ਗਲ ਵਿੱਚ ਚੁੰਨੀ ਪਾਈ ਹੋਈ ਸੀ ਅਤੇ ਉਸ ਨੇ ਸੁਸਾਈਡ ਕੀਤਾ ਪਰ ਮ੍ਰਿਤਕ ਦੇ ਰਿਸ਼ਤੇਦਾਰ ਆਤਮ ਹੱਤਿਆ ਦੀ ਬਜਾਏ ਕਤਲ ਦੇ ਮਾਮਲੇ ਦਾ ਸ਼ੱਕ ਜ਼ਾਹਰ ਕਰ ਰਹੇ ਹਨ। ਦੱਸ ਦਈਏ ਕੀ ਅਮਨਦੀਪ ਕੌਰ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਅਮਨਦੀਪ ਦੀ ਮੌਤ ਨੂੰ ਇੱਕ ਰਹਸਮਈ ਮੌਤ ਦੱਸ ਰਹੇ ਹਨ।

ਦੂਜੇ ਪਾਸੇ ਪੁਲਸ ਨੇ ਇਸ ਮਾਮਲੇ ਸਬੰਧੀ ਪੁਲਿਸ ਨੇ ਮ੍ਰਿਤਕ ਅਮਨਦੀਪ ਕੌਰ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।ਪੁਲਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਆਉਣ ਤੋਂ ਬਾਅਦ ਜੇਕਰ ਕੋਈ ਇਸ ਵਿਚ ਦੋਸ਼ੀ ਪਾਇਆ ਗਿਆ। ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!