|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪਣੇ ਪ੍ਰੇਮੀ ਨੂੰ ਘਰ ਆਉਣ ਤੋਂ ਰੋਕਦੀ ਸੀ ਪ੍ਰੇਮਿਕਾ, ਗੁੱਸੇ 'ਚ ਆ ਪ੍ਰੇਮੀ ਨੇ ਕੀਤਾ ਇਹ....

ਵੈੱਬ ਡੈਸਕ (ਦੇਵ ਇੰਦਰਜੀਤ) : ਨਵਾਂ ਪਿੰਡ ਗੋਲਡਨ ਕਾਲੋਨੀ ਵਿਖੇ ਇਕ ਵਿਅਕਤੀ ਨੇ ਪ੍ਰੇਮਿਕਾ ਦਾ ਮਹਿਜ਼ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਹ ਉਸ ਨੂੰ ਘਰ ਆਉਣ ਤੋਂ ਰੋਕਦੀ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਝੰਡੇਰ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਮਨਜੀਤ ਸਿੰਘ ਉਰਫ ਲਾਡੀ ਪੁੱਤਰ ਪਿਆਰਾ ਸਿੰਘ ਵਾਸੀ ਚਿਤੌੜਗੜ੍ਹ ਹਾਲ

NRI Post Desk · 2061 ਦਿਨ ਪਹਿਲਾਂ · ਅੱਪਡੇਟ 2061 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਪਣੇ ਪ੍ਰੇਮੀ ਨੂੰ ਘਰ ਆਉਣ ਤੋਂ ਰੋਕਦੀ ਸੀ ਪ੍ਰੇਮਿਕਾ, ਗੁੱਸੇ 'ਚ ਆ ਪ੍ਰੇਮੀ ਨੇ ਕੀਤਾ ਇਹ....
📷 NRI Post Desk

ਵੈੱਬ ਡੈਸਕ (ਦੇਵ ਇੰਦਰਜੀਤ) : ਨਵਾਂ ਪਿੰਡ ਗੋਲਡਨ ਕਾਲੋਨੀ ਵਿਖੇ ਇਕ ਵਿਅਕਤੀ ਨੇ ਪ੍ਰੇਮਿਕਾ ਦਾ ਮਹਿਜ਼ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਹ ਉਸ ਨੂੰ ਘਰ ਆਉਣ ਤੋਂ ਰੋਕਦੀ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਝੰਡੇਰ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਮਨਜੀਤ ਸਿੰਘ ਉਰਫ ਲਾਡੀ ਪੁੱਤਰ ਪਿਆਰਾ ਸਿੰਘ ਵਾਸੀ ਚਿਤੌੜਗੜ੍ਹ ਹਾਲ ਵਾਸੀ ਗੋਲਡਨ ਕਾਲੋਨੀ ਨਵਾਂ ਪਿੰਡ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦਾ ਵਿਆਹ ਕਰੀਬ 16-17 ਸਾਲ ਪਹਿਲਾਂ ਗੁਰਮੀਤ ਕੌਰ ਵਾਸੀ ਜੌੜਾਂ ਨੇੜੇ ਪੱਟੀ ਜ਼ਿਲ੍ਹਾ ਤਰਨਤਾਰਨ ਨਾਲ ਹੋਇਆ ਸੀ ।

ਸੰਬੰਧਿਤ ਖ਼ਬਰਾਂ

ਉਸ ਦੇ ਦੋ ਮੁੰਡੇ ਹਨ। ਦੱਸ ਦਈਏ ਕੀ ਮਨਜੀਤ ਨੇ ਕਿਹਾ ਕਿ ਉਸ ਦੀ ਗੈਰ-ਹਾਜ਼ਰੀ ’ਚ ਉਸ ਦੀ ਪਤਨੀ ਦੇ ਜਸਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬੱਲ ਬਾਵਾ ਨਾਲ ਨਾਜਾਇਜ਼ ਸਬੰਧ ਬਣ ਗਏ ਸਨ। ਇਸ ਸਬੰਧੀ ਉਸਦੇ ਮੁੰਡਿਆਂ ਵੱਲੋਂ ਵੀ ਇਤਰਾਜ਼ ਪ੍ਰਗਟਾਇਆ ਜਾਂਦਾ ਸੀ। ਬੀਤੀ ਸ਼ਾਮ 6:30 ਵਜੇ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸਦਾ ਮੁੰਡਾ ਜੋਬਨਪ੍ਰੀਤ ਕਮਰੇ ਤੋਂ ਬਾਹਰ ਬੈਠਾ ਸੀ ਜਦ ਕਿ ਉਸ ਦੀ ਪਤਨੀ ਗੁਰਮੀਤ ਕੌਰ ਅਤੇ ਜਸਬੀਰ ਸਿੰਘ ਦੀ ਕਮਰੇ ਅੰਦਰੋਂ ਲੜਣ ਦੀ ਆਵਾਜ਼ ਆ ਰਹੀ ਸੀ । ਕਮਰੇ ਦੇ ਦਰਵਾਜ਼ੇ ਅੰਦਰੋਂ ਬੰਦ ਸਨ। ਉਸ ਨੇ ਕਮਰੇ ਦੀ ਖਿੜਕੀ ’ਚੋਂ ਦੇਖਿਆ ਤਾਂ ਉਸ ਦੀ ਪਤਨੀ ਗੁਰਮੀਤ ਕੌਰ ਕਮਰੇ ’ਚ ਲੱਗੇ ਤਖ਼ਤਪੋਸ਼ ’ਤੇ ਪਈ ਸੀ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!