|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜੂਟ ਪ੍ਰੋਡਕਟਸ ਉੱਦਮੀ ਅਤੇ ਸੈੱਲਫੋਨ ਰਿਪੇਅਰਜ਼ ਐਂਡ ਸਰਵਿਸ ਦੀ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਕਪੂਰਥਲਾ : ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਜੂਟ ਪ੍ਰੋਡਕਟਸ ਉੱਦਮੀ ਅਤੇ ਸੈੱਲਫੋਨ ਰਿਪੇਅਰਜ਼ ਐਂਡ ਸਰਵਿਸ ਦੀ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ। ਪ੍ਰੋਗਰਾਮ ਵਿੱਚ ਸ਼੍ਰੀ ਐਸ.ਪੀ.ਸਿੰਘ (ਸਰਕਲ ਹੈੱਡ) ਪੰਜਾਬ ਨੈਸ਼ਨਲ ਬੈਂਕ ਕਪੂਰਥਲਾ,ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਐਸ.ਪੀ.ਸਿੰਘ ਜੀ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵਲੋਂ ਮੁਦਰਾ ਲੋਨ ਯੋਜਨਾ ਦੇ ਅਧੀਨ 5੦,੦੦੦ ਰੁਪਏ ਤੋਂ 1੦,੦੦,੦੦੦ ਰੁਪਏ ਤੱਕ ਦਾ ਲੋਨ ਬਿਨ੍ਹਾਂ ਕਿਸੇ ਗਾਰਂਟੀ ਤੋਂ ਮੁੱਹਈਆਂ ਕਰਵਾਇਆ ਜਾਦਾਂ ।

ਸੰਬੰਧਿਤ ਖ਼ਬਰਾਂ

ਸਿੱਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਲੋਨ ਰਾਹੀਂ ਉਨ੍ਹਾਂ ਦੀ ਵਿੱਤੀ ਮੱਦਦ ਕਰੇਗੀ।ਇਸ ਮੌਕੇ ਤੇ ਸਿੱਖਿਆਰਥੀਆਂ ਵਲੋਂ ਆਰਸੇਟੀ ਬਾਜ਼ਾਰ ਲਗਾਇਆ ਗਿਆ, ਜਿਸ ਵਿੱਚ ਸਿੱਖਿਆਰਥੀਆਂ ਦੁਆਰਾ ਬਣਾਏ ਗਏ ਜੂਟ ਉੱਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ ਵੱਖ ਕੀਤਿਆਂ ਵਿੱਚ ਮੁੱਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁੱਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਵੂਮੈਨਜ਼ ਟੇਲਰ, ਕੰਪਿਉਟਰਾਇਜ਼ਡ ਅਕਾਂaਟਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਤੇ ਮਿਸ. ਪ੍ਰਿਆ, ਮਿਸ. ਜੋਤੀ ਲੋਟੀਆ, ਮਿਸ. ਵਰਦਿੰਰਜੀਤ ਕੌਰ, ਮਿਸ. ਕੁਲਦੀਪ ਕੌਰ, ਮਿਸ. ਸੀਮਾ ਅਤੇ ਸ੍ਰੀ ਆਗਿਆਪਾਲ ਸਿੰਘ ਵੀ ਹਾਜ਼ਰ ਸਨ ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!