|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਉੱਤਰਾਖੰਡ ’ਚ ਗਲੇਸ਼ੀਅਰ ਟੁੱਟਣ ਕਾਰਨ 8 ਲੋਕਾਂ ਦੀ ਮੌਤ

ਦੇਹਰਾਦੂਨ (ਦੇਵ ਇੰਦਰਜੀਤ) : ਉੱਤਰਾਖੰਡ ’ਚ ਇਕ ਵਾਰ ਫਿਰ ਤੋਂ ਵੱਡੀ ਤ੍ਰਾਸਦੀ ਵਾਪਰ ਗਈ ਹੈ। ਉੱਤਰਾਖੰਡ ’ਚ ਚਮੋਲੀ ਨਾਲ ਲੱਗਦੀ ਭਾਰਤ-ਚੀਨ ਦੀ ਸਰਹੱਦ ’ਤੇੇ ਗਲੇਸ਼ੀਅਰ ਟੁੱਟਣ ਕਾਰਨ ਭਾਰਤੀ ਫ਼ੌਜ ਨੇ 8 ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ 6 ਦੀ ਹਾਲਤ ਗੰਭੀਰ ਹੈ। ਫ਼ੌਜ ਨੇ ਕਰੀਬ 384 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਭਾਰਤੀ ਫ਼ੌਜ ਦੇ ਵਧੀਕ ਜਨਰਲ ਡਾਇਰੈਕਟਰ ਜਨ ਸੰਪਰਕ

NRI Post Desk · 2042 ਦਿਨ ਪਹਿਲਾਂ · ਅੱਪਡੇਟ 2042 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਉੱਤਰਾਖੰਡ ’ਚ ਗਲੇਸ਼ੀਅਰ ਟੁੱਟਣ ਕਾਰਨ 8 ਲੋਕਾਂ ਦੀ ਮੌਤ
📷 NRI Post Desk

ਦੇਹਰਾਦੂਨ (ਦੇਵ ਇੰਦਰਜੀਤ) : ਉੱਤਰਾਖੰਡ ’ਚ ਇਕ ਵਾਰ ਫਿਰ ਤੋਂ ਵੱਡੀ ਤ੍ਰਾਸਦੀ ਵਾਪਰ ਗਈ ਹੈ। ਉੱਤਰਾਖੰਡ ’ਚ ਚਮੋਲੀ ਨਾਲ ਲੱਗਦੀ ਭਾਰਤ-ਚੀਨ ਦੀ ਸਰਹੱਦ ’ਤੇੇ ਗਲੇਸ਼ੀਅਰ ਟੁੱਟਣ ਕਾਰਨ ਭਾਰਤੀ ਫ਼ੌਜ ਨੇ 8 ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ 6 ਦੀ ਹਾਲਤ ਗੰਭੀਰ ਹੈ। ਫ਼ੌਜ ਨੇ ਕਰੀਬ 384 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਭਾਰਤੀ ਫ਼ੌਜ ਦੇ ਵਧੀਕ ਜਨਰਲ ਡਾਇਰੈਕਟਰ ਜਨ ਸੰਪਰਕ ਨੇ ਟਵਿੱਟਰ ਜ਼ਰੀਏ ਦੱਸਿਆ ਕਿ ਹੁਣ ਤੱਕ ਕੁੱਲ 384 ਵਿਅਕਤੀ ਸੁਰੱਖਿਅਤ ਕੱਢਿਆ ਜਾ ਚੁੱਕਿਆ ਹੈ। ਰਾਹਤ ਕੰਮ ਜਾਰੀ ਹੈ। ਦੱਸ ਦੇਈਏ ਕਿ ਭਾਰਤ-ਚੀਨ ਦੀ ਸਰਹੱਦ ’ਤੇੇ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਇਸ ਕੁਦਰਤੀ ਆਫ਼ਤ ਤੋਂ 384 ਲੋਕਾਂ ਨੂੰ ਸੁਰੱਖਿਆ ਕੱਢਿਆ ਜਾ ਚੁੱਕਾ ਹੈ, ਜਿਨ੍ਹਾਂ ’ਚ 6 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਲਾਕੇ ਵਿਚ ਕਾਫੀ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਰਾਹਤ ਅਤੇ ਬਚਾਅ ਕੰਮਾਂ ’ਚ ਫ਼ੌਜ ਅਤੇ ਐੱਸ. ਡੀ. ਆਰ. ਐੱਫ. ਮਿਲ ਕੇ ਕੰਮ ਕਰ ਰਹੇ ਹਨ। ਫ਼ੌਜ ਅਤੇ ਐੱਸ. ਡੀ. ਆਰ. ਐੱਫ. ਤੋਂ ਮਿਲੀ ਜਾਣਕਾਰੀ ਮੁਤਾਬਕ ਮੌਸਮ ਦੇ ਵਧੇਰੇ ਖਰਾਬ ਹੋਣ ਅਤੇ ਬਰਫ਼ਬਾਰੀ ਕਾਰਨ ਕਈ ਥਾਵਾਂ ’ਤੇ ਰਾਹ ਬੰਦ ਹੋ ਗਿਆ। ਜਿਸ ਕਾਰਨ ਰਾਹਤ ਅਤੇ ਬਚਾਅ ਟੀਮ ਨੂੰ ਪਹੁੰਚਣ ’ਚ ਸਮਾਂ ਲੱਗਾ। ਖ਼ਬਰ ਮਿਲਦੇ ਹੀ ਫ਼ੌਜ ਦੇ ਜਵਾਨਾਂ ਨੇ ਮੋਰਚਾ ਸੰਭਾਲ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!