|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦਿਹਾਂਤ

ਗੋਆ (ਵਿਕਰਮ ਸਹਿਜਪਾਲ) : ਨਹੀਂ ਰਹੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ| ਗੰਭੀਰ ਬੀਮਾਰੀ ਦੇ ਚਲਦੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਮਨੋਹਰ ਪਾਰੀਕਰ ਲੰਬੇ ਸਮੇਂ ਤੋਂ ਬਿਮਾਰ ਸਨ| ਮਨੋਹਰ ਪਾਰੀਕਰ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਪ੍ਰੇਸ਼ਾਨੀ ਜ਼ਿਆਦਾ ਵੱਧ ਗਈ ਸੀ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗੋਆ (ਵਿਕਰਮ ਸਹਿਜਪਾਲ) : ਨਹੀਂ ਰਹੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ| ਗੰਭੀਰ ਬੀਮਾਰੀ ਦੇ ਚਲਦੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਮਨੋਹਰ ਪਾਰੀਕਰ ਲੰਬੇ ਸਮੇਂ ਤੋਂ ਬਿਮਾਰ ਸਨ| ਮਨੋਹਰ ਪਾਰੀਕਰ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਪ੍ਰੇਸ਼ਾਨੀ ਜ਼ਿਆਦਾ ਵੱਧ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੋਆ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਸੀ।

ਸੰਬੰਧਿਤ ਖ਼ਬਰਾਂ

ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸੁਧਾਰਣ ਦੀ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਦੀ ਸਥਿਤੀ ਲਗਾਤਾਰ ਵਿਗੜਦੀ ਗਈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰਾ ਦੇਸ਼ ਗਮ ਵਿਚ ਡੁੱਬ ਗਿਆ ਹੈ। ਰਾਜਨੀਤੀ, ਸਿਨੇਮਾ, ਖੇਡ ਅਤੇ ਕਲਾ ਜਗਤ ਨਾਲ ਜੁੜੀਆਂ ਹਸਤੀਆਂ ਨੇ ਡੂੰਘਾ ਦੁੱਖ ਜਤਾਇਆ ਹੈ। ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹੇ ਮਨੋਹਰ ਪਾਰੀਕਰ ਸਿਆਸਤ ਵਿਚ ਸਾਦਗੀ ਦੀ ਜੀਉਂਦੀ ਜਾਗਦੀ ਮਿਸਾਲ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!