|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੀਤੀ ਆਯੋਗ ਦੀ ਬੈਠਕ, ਸਾਲ 2024 ਤੱਕ ਭਾਰਤ ਨੂੰ 5 ਟ੍ਰਿਲੀਅਨ ਡਾਲਰ ਵਾਲਾ ਦੇਸ਼ ਬਣਾਉਣ ਦਾ ਟੀਚਾ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨੀਤੀ ਆਯੋਗ ਦੀ ਬੈਠਕ ਹੋਈ। ਇਸ ਦੌਰਾਨ ਪੀਐੱਮ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ 5 ਟ੍ਰਿਲੀਅਨ ਡਾਲਰ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਇਸ ਦੇ ਨਾਲ ਹੀ ਮੋਦੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਦੇ ਮੰਤਰ ਨੂੰ ਪੂਰਾ ਕਰਨ ਵਿੱਚ ਨੀਤੀ ਆਯੋਗ ਦੀ ਅਹਿਮ ਭੂਮਿਕਾ ਹੈ। ਇਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨੀਤੀ ਆਯੋਗ ਦੀ ਬੈਠਕ ਹੋਈ। ਇਸ ਦੌਰਾਨ ਪੀਐੱਮ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ 5 ਟ੍ਰਿਲੀਅਨ ਡਾਲਰ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਇਸ ਦੇ ਨਾਲ ਹੀ ਮੋਦੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਦੇ ਮੰਤਰ ਨੂੰ ਪੂਰਾ ਕਰਨ ਵਿੱਚ ਨੀਤੀ ਆਯੋਗ ਦੀ ਅਹਿਮ ਭੂਮਿਕਾ ਹੈ। ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਸੂਬੇ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟੀਚਾ ਚੁਣੌਤੀ ਭਰਿਆ ਜ਼ਰੂਰ ਹੈ, ਪਰ ਇਸ ਨੂੰ ਸੂਬਾ ਸਰਕਾਰਾਂ ਦੀ ਮਿਹਨਤ ਨਾਲ ਹਾਸਿਲ ਕੀਤਾ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਪੀਐੱਮ ਨੇ ਕਿਹਾ ਕਿ ਸੂਬਿਆਂ ਨੂੰ ਆਪਣੀ ਆਰਥਿਕ ਸਮੱਰਥਾ ਦੀ ਪਛਾਣ ਕਰਨੀ ਹੋਵੇਗੀ ਤੇ ਜੀਡੀਪੀ ਟਾਰਗੇਟ ਵਧਾਉਣ 'ਤੇ ਜ਼ੋਰ ਦੇਣਾ ਹੋਵੇਗਾ ਜਿਸ ਲਈ ਸੂਬਾ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ ਦੇ ਮੰਤਰ ਨੂੰ ਲਾਗੂ ਕਰਨ ਵਿੱਚ ਨੀਤੀ ਆਯੋਗ ਅਹਿਮ ਰੋਲ ਅਦਾ ਕਰੇਗੀ। ਇਸ ਦੇ ਨਾਲ ਹੀ ਰੁਜ਼ਗਾਰ ਵਧਾਉਣ ਦੇ ਸਾਧਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਿਰਯਾਤ ਖ਼ੇਤਰ ਨੌਕਰੀਆਂ ਦੇਣ ਤੇ ਕਮਾਈ ਵਧਾਉਣ ਲਈ ਜ਼ਰੂਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!