|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ ਵਾਸੀਆਂ ਲਈ ਖੁਸ਼ਖਬਰੀ, ਮੁੱਖ ਮੰਤਰੀ ਨੇ ਮੁਲਤਾਨੀਆਂ ਰੋਡ ਪੁਲ ਦਾ ਕੀਤਾ ਉਦਘਾਟਨ

ਬਠਿੰਡਾ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮੁਲਤਾਨੀਆ ਰੋਡ ’ਤੇ ਰੇਲ ਪਟੜੀਆਂ ਉੱਪਰ ਨਵੇਂ ਬਣੇ ਪੁਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਮੌਸਮ ਦੀ ਖਰਾਬੀ ਕਾਰਨ ਪ੍ਰੋਗਰਾਮ ਵਿੱਚ ਦੇਰੀ ਨਾਲ ਪੁੱਜਣ ਲਈ ਖ਼ਿਮਾ ਵੀ ਮੰਗੀ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਕਿਲੋਮੀਟਰ ਲੰਮੇ ਇਸ ਪੁਲ ਦੀ ਉਸਾਰੀ ਦਾ ਕੰਮ 11 ਸਤੰਬਰ 2023 ਨੂੰ ਸ਼ੁਰੂ ਹ

NRI Post Desk · 322 ਦਿਨ ਪਹਿਲਾਂ · ਅੱਪਡੇਟ 322 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ ਵਾਸੀਆਂ ਲਈ ਖੁਸ਼ਖਬਰੀ, ਮੁੱਖ ਮੰਤਰੀ ਨੇ ਮੁਲਤਾਨੀਆਂ ਰੋਡ ਪੁਲ ਦਾ ਕੀਤਾ ਉਦਘਾਟਨ
📷 NRI Post Desk

ਬਠਿੰਡਾ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮੁਲਤਾਨੀਆ ਰੋਡ ’ਤੇ ਰੇਲ ਪਟੜੀਆਂ ਉੱਪਰ ਨਵੇਂ ਬਣੇ ਪੁਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਮੌਸਮ ਦੀ ਖਰਾਬੀ ਕਾਰਨ ਪ੍ਰੋਗਰਾਮ ਵਿੱਚ ਦੇਰੀ ਨਾਲ ਪੁੱਜਣ ਲਈ ਖ਼ਿਮਾ ਵੀ ਮੰਗੀ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਕਿਲੋਮੀਟਰ ਲੰਮੇ ਇਸ ਪੁਲ ਦੀ ਉਸਾਰੀ ਦਾ ਕੰਮ 11 ਸਤੰਬਰ 2023 ਨੂੰ ਸ਼ੁਰੂ ਹੋਇਆ ਸੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ‘ਲੋਕ ਮਿਲਣੀ’ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਪਿੰਡ ਨਰੂਆਣਾ ਵਿੱਚ ਇੱਕ ਲਾਇਬ੍ਰੇਰੀ ਦਾ ਉਦਘਾਟਨ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਵਿੱਚ ਵੱਖ-ਵੱਖ ਜਮਾਤਾਂ ਦੇ ਸਿਲੇਬਸਾਂ ਦੀਆਂ ਕਿਤਾਬਾਂ ਅਤੇ ਸਾਹਿਤਕ ਪੁਸਤਕਾਂ ਵੀ ਰੱਖੀਆਂ ਗਈਆਂ ਹਨ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ 14 ਜਨਵਰੀ ਨੂੰ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਪਹੁੰਚਣ ਲਈ ਲੋਕਾਂ ਨੂੰ ਪੁਰਜ਼ੋਰ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਵਿਧਾਇਕਾਂ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਦੇ ਚੇਅਰਮੈਨ, ਪ੍ਰਧਾਨ, ‘ਆਪ’ ਦੇ ਆਗੂਆਂ ਅਤੇ ਬਠਿੰਡਾ ਵਾਸੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!