|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖ਼ਬਰੀ ਹੁਣ ਨਹੀਂ ਪਵੇਗੀ ਵੀਜ਼ੇ ਦੀ ਜ਼ਰੂਰਤ

ਵੈੱਬ ਡੈਸਕ (Vikram Sehajpal) : ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਕਾਰੋਬਾਰੀਆਂ ਨੂੰ ਬ੍ਰਾਜ਼ੀਲ ਜਾਣ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਚੀਨ ਅਤੇ ਭਾਰਤ ਦੇ ਲੋਕਾਂ ਲਈ ਵੀਜ਼ਾ ਸ਼ਰਤਾਂ ਨੂੰ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਬੋਲਸੋਨਾਰੋ ਸਾਲ ਦੇ ਸ਼ੁਰੂ ਵਿੱਚ ਸੱਤਾ ਵਿੱਚ ਆਏ ਸੀ ਅਤੇ ਉਨ੍ਹਾਂ ਕਈ ਵਿਕਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਕਾਰੋਬਾਰੀਆਂ ਨੂੰ ਬ੍ਰਾਜ਼ੀਲ ਜਾਣ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਚੀਨ ਅਤੇ ਭਾਰਤ ਦੇ ਲੋਕਾਂ ਲਈ ਵੀਜ਼ਾ ਸ਼ਰਤਾਂ ਨੂੰ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਬੋਲਸੋਨਾਰੋ ਸਾਲ ਦੇ ਸ਼ੁਰੂ ਵਿੱਚ ਸੱਤਾ ਵਿੱਚ ਆਏ ਸੀ ਅਤੇ ਉਨ੍ਹਾਂ ਕਈ ਵਿਕਸਤ ਦੇਸ਼ਾਂ ਲਈ ਵੀਜ਼ਾ ਸ਼ਰਤਾਂ ਨੂੰ ਘਟਾ ਦਿੱਤਾ ਹੈ। ਹਾਲ ਹੀ ਵਿੱਚ ਉਹ ਚੀਨ ਦੇ ਦੌਰੇ 'ਤੇ ਆਏ ਸਨ ਅਤੇ ਉਨ੍ਹਾਂ ਐਲਾਨ ਕੀਤਾ ਕਿ ਵਿਕਾਸਸ਼ੀਲ ਦੇਸ਼ਾਂ ਲਈ ਉਨ੍ਹਾਂ ਦੀ ਨੀਤੀਆਂ ਦਾ ਵਿਕਾਸ ਵੀ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਕੁਝ ਦਿਨ ਪਹਿਲਾਂ ਬ੍ਰਾਜ਼ੀਲ ਨੇ ਅਮਰੀਕਾ, ਕਨੇਡਾ, ਜਾਪਾਨ ਅਤੇ ਆਸਟਰੇਲੀਆ ਤੋਂ ਆਏ ਸੈਲਾਨੀਆਂ ਅਤੇ ਕਾਰੋਬਾਰੀਆਂ ਨੂੰ ਵੀਜ਼ਾ ਛੋਟ ਦਿੱਤੀ ਸੀ।ਦੱਸਣਯੋਗ ਹੈ ਕਿ ਇਸ ਸਾਲ ਬ੍ਰਿਕਸ ਸਮਿਟ ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਸੀਲਿਆ ‘ਚ 13-14 ਨਵੰਬਰ ਨੂੰ ਹੋ ਰਿਹਾ ਹੈ, ਜਿਸ ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੀ ਹਿੱਸਾ ਲੈਣਗੇ। ਪੀਐੱਮ ਨਰਿੰਦਰ ਮੋਦੀ ਦੇ ਬ੍ਰਾਜ਼ੀਲ ਦੌਰੇ 'ਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੀਐੱਮ ਮੋਦੀ ਤੇ ਬੋਲਸੋਨਾਰੋ ਇੱਥੇ ਬੈਠਕ ਦੌਰਾਨ ਕਈ ਮੁੱਦਿਆਂ ‘ਤੇ ਸਮਝੌਤਾ ਵੀ ਕਰਨਗੇ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!