|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਗੂਗਲ ਦੀ ਆਸਟ੍ਰੇਲੀਆ ਨੂੰ ਸਰਚ ਇੰਜਣ ਬਲਾਕ ਕਰਨ ਦੀ ਧਮਕੀ

ਸਿਡਨੀ (ਦੇਵ ਇੰਦਰਜੀਤ)- ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਗੂਗਲ ਨੇ ਆਸਟ੍ਰੇਲੀਆ 'ਚ ਨਵੇਂ ਕਾਨੂੰਨ ਦੇ ਮਸਲੇ 'ਤੇ ਉੱਥੇ ਆਪਣਾ ਸਰਚ ਇੰਜਣ ਬਲਾਕ ਕਰਨ ਦੀ ਧਮਕੀ ਦਿੱਤੀ ਹੈ। ਗੂਗਲ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੂੰ ਨਿਊਜ਼ ਲਈ ਸਥਾਨਕ ਪ੍ਰਕਾਸ਼ਕਾਂ ਨੂੰ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਉਹ ਆਸਟ੍ਰੇਲੀਆ 'ਚ ਆਪਣੇ ਸਰਚ ਇੰਜਣ ਦੇ ਇਸਤੇਮਾਲ ਨੂੰ ਰੋਕ ਦੇਵੇਗਾ। ਉਸ

NRI Post Desk · 2133 ਦਿਨ ਪਹਿਲਾਂ · ਅੱਪਡੇਟ 2133 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੂਗਲ ਦੀ ਆਸਟ੍ਰੇਲੀਆ ਨੂੰ ਸਰਚ ਇੰਜਣ ਬਲਾਕ ਕਰਨ ਦੀ ਧਮਕੀ
📷 NRI Post Desk

ਸਿਡਨੀ (ਦੇਵ ਇੰਦਰਜੀਤ)- ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਗੂਗਲ ਨੇ ਆਸਟ੍ਰੇਲੀਆ 'ਚ ਨਵੇਂ ਕਾਨੂੰਨ ਦੇ ਮਸਲੇ 'ਤੇ ਉੱਥੇ ਆਪਣਾ ਸਰਚ ਇੰਜਣ ਬਲਾਕ ਕਰਨ ਦੀ ਧਮਕੀ ਦਿੱਤੀ ਹੈ। ਗੂਗਲ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੂੰ ਨਿਊਜ਼ ਲਈ ਸਥਾਨਕ ਪ੍ਰਕਾਸ਼ਕਾਂ ਨੂੰ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਉਹ ਆਸਟ੍ਰੇਲੀਆ 'ਚ ਆਪਣੇ ਸਰਚ ਇੰਜਣ ਦੇ ਇਸਤੇਮਾਲ ਨੂੰ ਰੋਕ ਦੇਵੇਗਾ। ਉਸ ਨੇ ਸਰਕਾਰ ਨੂੰ ਧਮਕੀ ਦਿੱਤੀ ਹੈ ਕਿ ਉਹ ਨਵੇਂ ਤਜਵੀਜ਼ਸ਼ੁਦਾ ਕਾਨੂੰਨ 'ਚ ਬਦਲਾਅ ਕਰੇ ਨਹੀਂ ਤਾਂ ਉਹ ਦੇਸ਼ ਦੇ ਯੂਜ਼ਰਜ਼ ਲਈ ਸਰਚ ਇੰਜਣ ਦੇ ਇਸਤੇਮਾਲ 'ਤੇ ਰੋਕ ਲਗਾਉਣ ਲਈ ਮਜਬੂਰ ਹੋ ਜਾਵੇਗਾ।

ਸੰਬੰਧਿਤ ਖ਼ਬਰਾਂ

ਓਧਰ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਸਕੌਟ ਮੌਰਿਸਨ, ਜਿਨ੍ਹਾਂ ਦੀ ਸਰਕਾਰ ਨੇ ਦੇਸ਼ ਦੇ ਸਭ ਤੋਂ ਵੱਡੀ ਮੀਡੀਆ ਸੰਗਠਨਾਂ ਵੱਲੋਂ ਅਮਰੀਕੀ ਤਕਨੀਕੀ ਫਰਮਾਂ 'ਤੇ ਨਕੇਲ ਕੱਸਣ ਦੀ ਮੰਗ ਕੀਤੀ ਹੈ, ਉਨ੍ਹਾਂ ਨੇ ਇਸ ਸਬੰਧੀ ਜਵਾਬ ਦਿੱਤਾ ਹੈ। ਮੌਰਿਸਨ ਨੇ ਕਿਹਾ ਕਿ ਆਸਟ੍ਰੇਲੀਆ 'ਚ ਜੋ ਚੀਜ਼ਾਂ ਤੁਸੀਂ ਕਰ ਸਕਦੇ ਹੋ, ਉਨ੍ਹਾਂ ਲਈ ਆਸਟ੍ਰੇਲੀਆ ਆਪਣੇ ਨਿਯਮ ਬਣਾਉਂਦਾ ਹੈ। ਸਾਡੀ ਸੰਸਦ 'ਚ ਅਜਿਹਾ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਲੋਕ ਆਸਟ੍ਰੇਲੀਆ 'ਚ ਉਸ ਦੇ ਨਾਲ ਕੰਮ ਕਰਨਾ ਚਾਹੁੰਦੇ ਹਨ, ਤੁਹਾਡਾ ਬਹੁਤ ਸਵਾਗਤ ਹੈ, ਪਰ ਅਸੀਂ ਧਮਕੀਆਂ ਦਾ ਜਵਾਬ ਨਹੀਂ ਦਿੰਦੇ ਹਾਂ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!