|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੋਰੋਨਾ ਬਾਰੇ ਸਰਕਾਰ ਜਿੰਨਾਂ ਹੋ ਸਕੇਗਾ ਜਾਣਕਾਰੀ ਮੁਹੱਈਆ ਕਰਾਵੇਗੀ - PM ਟਰੂਡੋ

ਓਂਟਾਰੀਓ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਬਾਰੇ ਫੈਡਰਲ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਅਧਿਐਨ ਕਰਨ ਲਈ ਹਾਊਸ ਆਫ ਕਾਮਨਜ਼ ਦੀ ਹੈਲਥ ਕਮੇਟੀ ਨੂੰ ਸਰਕਾਰ ਜਿੰਨਾਂ ਸੰਭਵ ਹੋ ਸਕੇਗਾ ਜਾਣਕਾਰੀ ਮੁਹੱਈਆ ਕਰਾਵੇਗੀ ਪਰ ਇਸ ਗੱਲ ਦੀ ਵੀ ਇੱਕ ਹੱਦ ਹੋਵੇਗੀ ਕਿ ਉਸ ਵਿੱਚੋਂ ਕਿੰਨੀ ਜਾਣਕਾਰੀ ਉਜਾਗਰ ਕੀਤੀ ਜਾਂਦੀ

NRI Post Desk · 2220 ਦਿਨ ਪਹਿਲਾਂ · ਅੱਪਡੇਟ 2220 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਬਾਰੇ ਸਰਕਾਰ ਜਿੰਨਾਂ ਹੋ ਸਕੇਗਾ ਜਾਣਕਾਰੀ ਮੁਹੱਈਆ ਕਰਾਵੇਗੀ - PM ਟਰੂਡੋ
📷 NRI Post Desk

ਓਂਟਾਰੀਓ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਬਾਰੇ ਫੈਡਰਲ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਅਧਿਐਨ ਕਰਨ ਲਈ ਹਾਊਸ ਆਫ ਕਾਮਨਜ਼ ਦੀ ਹੈਲਥ ਕਮੇਟੀ ਨੂੰ ਸਰਕਾਰ ਜਿੰਨਾਂ ਸੰਭਵ ਹੋ ਸਕੇਗਾ ਜਾਣਕਾਰੀ ਮੁਹੱਈਆ ਕਰਾਵੇਗੀ ਪਰ ਇਸ ਗੱਲ ਦੀ ਵੀ ਇੱਕ ਹੱਦ ਹੋਵੇਗੀ ਕਿ ਉਸ ਵਿੱਚੋਂ ਕਿੰਨੀ ਜਾਣਕਾਰੀ ਉਜਾਗਰ ਕੀਤੀ ਜਾਂਦੀ ਹੈਈI

ਦੱਸ ਦਈਏ ਕਿ ਟਰੂਡੋ ਨੇ ਕਿਹਾ ਕਿ ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਗਏ ਮਤੇ ਦੇ ਸਬੰਧ ਵਿੱਚ ਕਈ ਅਹਿਮ ਪ੍ਰਾਈਵੇਟ ਸੈਕਟਰਾਂ ਵੱਲੋਂ ਇਹ ਚਿੰਤਾ ਜ਼ਾਹਿਰ ਕੀਤੀ ਗਈ ਸੀ ਕਿ ਉਨ੍ਹਾਂ ਦੀ ਗੁਪਤ ਤੇ ਸੰਵੇਦਨਸ਼ੀਲ ਜਾਣਕਾਰੀ ਜੱਗ ਜਾਹਿਰ ਹੋਣ ਦਾ ਡਰ ਹੈI ਟਰੂਡੋ ਨੇ ਆਖਿਆ ਕਿ ਅਸੀਂ ਕੈਨੇਡੀਅਨਾਂ ਨੂੰ ਖਤਰੇ ਵਿੱਚ ਪਾਏ ਬਿਨਾਂ ਜਿਨਾਂ ਪਾਰਦਰਸ਼ੀ ਹੋ ਸਕਿਆ ਰਹਿਣ ਦੀ ਕੋਸ਼ਿਸ਼ ਕਰਾਂਗੇI

ਸੰਬੰਧਿਤ ਖ਼ਬਰਾਂ

ਕੰਜ਼ਰਵੇਟਿਵਾਂ ਦੇ ਮਤੇ ਨੂੰ ਕੀਤਾ ਗਿਆ ਸੀ ਪਾਸ

ਜ਼ਿਕਰਯੋਗ ਹੈ ਕਿ ਲਿਬਰਲਾਂ ਤੇ ਸਟੇਕਹੋਲਡਰਜ਼ ਦੀਆਂ ਚਿੰਤਾਵਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਵੱਲੋਂ ਕੰਜ਼ਰਵੇਟਿਵਾਂ ਦੇ ਲਿਆਂਦੇ ਇਸ ਮਤੇ ਨੂੰ ਪਾਸ ਕੀਤਾ ਗਿਆ ਕਿ ਕੋਵਿਡ-19 ਬਾਰੇ ਫੈਡਰਲ ਸਰਕਾਰ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਹੋਣਾ ਚਾਹੀਦਾ ਹੈ ਤੇ ਸਬੰਧਤ ਧਿਰ ਦੀ ਜਵਾਬਦੇਹੀ ਵੀ ਜ਼ਰੂਰੀ ਹੈI

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!