ਪਟਿਆਲਾ : ਸ਼ਾਹੀ ਸ਼ਹਿਰ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਬੁੱਧਵਾਰ ਨੂੰ ਫਿਲਮ ਅਦਾਕਾਰ ਗੋਵਿੰਦਾ ਮੱਥਾ ਟੇਕਣ ਪੁੱਜੇ। ਇਸ ਮੌਕੇ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ। ਗੋਵਿੰਦਾ ਦਾ ਇਹ ਦੌਰਾ ਨਿੱਜੀ ਸੀ। ਕੁਝ ਦੇਰ ਰੁਕਣ ਤੋਂ ਬਾਅਦ ਉਹ ਅੰਮ੍ਰਿਤਸਰ ਲਈ ਨਿਕਲ ਗਏ। ਅੰਮ੍ਰਿਤਸਰ ਵਿਖੇ ਗੋਵਿੰਦਾ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।
ਸੰਬੰਧਿਤ ਖ਼ਬਰਾਂ
ਪਟਿਆਲਾ ਦੌਰੇ ਵੇਲੇ ਗੋਵਿੰਦਾ ਨਾਲ ਉਨ੍ਹਾਂ ਦੀ ਧਰਮ ਪਤਨੀ ਸੁਨੀਤਾ ਆਹੂਜਾ ਵੀ ਸੀ। ਗੋਵਿੰਦਾ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਉਸ ਤੋਂ ਬਾਅਦ ਫ਼ਤਿਹਗੜ੍ਹ ਸਾਹਿਬ ਪਹੁੰਚੇ। ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਪਟਿਆਲਾ ਆਏ। ਪਟਿਆਲਾ 'ਚ ਉਨ੍ਹਾਂ ਮੱਥਾ ਟੇਕਿਆ ਅਤੇ ਇੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।






