ਕਪੂਰਥਲਾ (ਇੰਦਰਜੀਤ ਸਿੰਘ) : ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ ਪ੍ਰੋਗਰਾਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਖੇ ਮਾਨਵ ਵਿਕਾਸ ਸੰਸਥਾਨ ਵੱਲੋਂ ਝੋਨੇ ਦੀ ਪਰਾਲੀ ਸੰਭਾਲ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਮੰਤਵ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਸੀ। ਵਰਕਸ਼ਾਪ ਵਿਚ ਬਲਾਕ ਕਪੂਰਥਲਾ, ਢਿਲਵਾਂ, ਨਡਾਲਾ ਅਤੇ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ ਡਾ. ਅਮਿਤ ਸਲਾਰੀਆ ਦੁਆਰਾ ਕਿਸਾਨਾਂ ਦੀਆਂ ਝੋਨੇ ਸਬੰਧੀ ਚੱਲ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਸੰਬੰਧਿਤ ਖ਼ਬਰਾਂ
ਡਾ. ਬਿੰਦੂ ਮਰਵਾਹਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਬਿਨਾਂ ਖੇਤਾਂ ਵਿਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਬਾਰੇ ਦੱਸਿਆ ਅਤੇ ਹੈਪੀ ਸੀਡਰ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ। ਡਾ. ਸੁਮਨ ਕੁਮਾਰੀ ਨੇ ਕਿਸਾਨਾਂ ਨੂੰ ਫ਼ਸਲਾਂ ਵਿਚ ਸਿਊਂਕ ਆਉਣ ਦੇ ਨੁਕਸਾਨਾਂ ਅਤੇ ਇਯ ਦੀ ਰੋਕਥਾਮ ਲਈ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਨੁਕਤਿਆਂ ਬਾਰੇ ਚਾਨਣਾ ਪਾਇਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਜੁਗਰਾਜ ਸਿੰਘ ਨੇ ਆਏ ਕਿਸਾਨਾਂ ਨੂੰ ਪਿਛਲੇ ਸਾਲ ਖੇਤੀ ਸਬੰਧੀ ਆਈਆਂ ਸਮੱਸਿਆਵਾਂ ਦੇ ਹੱਲ ਦੱਸੇ।
ਇਸ ਮੌਕੇ ਪਿੰਡਾਂ ਦੇ ਕਿਸਾਨ ਸਮੂਹਾਂ ਵਿਚੋਂ ਉੱਘੇ ਕਿਸਾਨ ਮੋਹਣਜੀਤ ਸਿੰਘ, ਜਸਪਾਲ ਸਿੰਘ, ਰੁਪਿੰਦਰ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ ਆਦਿ ਨੇ ਖੇਤੀ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਮਾਨਵ ਵਿਕਾਸ ਸੰਸਥਾਨ ਵੱਲੋਂ ਰਾਜਵੀਰ ਸਿੰਘ, ਸਿਮਰਨਜੋਤ ਸਿੰਘ, ਅਨਿਲ ਕੁਮਾਰ, ਕੋਮਲਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।






