|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਜਾਣ ਵਾਲੀਆਂ ਲਈ ਵੱਡੀ ਖਬਰ, ਅੰਮ੍ਰਿਤਸਰ ਤੋਂ ਸਿੱਧੀ ਟੋਰਾਂਟੋ ਲਈ ਉਡਾਣ ਸ਼ੁਰੂ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਹੁਣ ਕੈਨੇਡਾ ਜਾਣ ਲਈ ਪੰਜਾਬ ਦੇ ਲੋਕਾਂ ਨੂੰ ਅੰਮ੍ਰਿਤਸਰ ਤੋਂ ਹੀ ਸਿੱਧੀ ਟੋਰਾਂਟੋ ਲਈ ਉਡਾਣ ਦੀ ਸਹੂਲਤ ਉਪਲੱਬਧ ਹੋਵੇਗੀ। ਏਅਰ ਇੰਡੀਆਂ ਵਲੋਂ ਅੰਮ੍ਰਿਤਸਰ ਤੋਂ ਟੋਰਾਂਟੇ ਲਈ ਸਿੱਧੀ ਹਵਾਈ ਸੇਵਾ ਦੀ ਸ਼ੁਰੂਆਤ 27 ਸਤੰਬਰ ਤੋਂ ਕੀਤੀ ਜਾ ਰਹੀ ਹੈ। ਇਸ ਦਿਨ ਵਿਸ਼ਵ ਸੈਰ-ਸਪਾਟਾ ਦਿਵਸ ਵੀ ਹੈ। ਇਸ ਸੰਬੰਧੀ ਅੱਜ ਰਸਮੀ ਐਲਾਣ ਕੇਂਦਰੀ ਰਾਜ ਮੰਤਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਹੁਣ ਕੈਨੇਡਾ ਜਾਣ ਲਈ ਪੰਜਾਬ ਦੇ ਲੋਕਾਂ ਨੂੰ ਅੰਮ੍ਰਿਤਸਰ ਤੋਂ ਹੀ ਸਿੱਧੀ ਟੋਰਾਂਟੋ ਲਈ ਉਡਾਣ ਦੀ ਸਹੂਲਤ ਉਪਲੱਬਧ ਹੋਵੇਗੀ। ਏਅਰ ਇੰਡੀਆਂ ਵਲੋਂ ਅੰਮ੍ਰਿਤਸਰ ਤੋਂ ਟੋਰਾਂਟੇ ਲਈ ਸਿੱਧੀ ਹਵਾਈ ਸੇਵਾ ਦੀ ਸ਼ੁਰੂਆਤ 27 ਸਤੰਬਰ ਤੋਂ ਕੀਤੀ ਜਾ ਰਹੀ ਹੈ। ਇਸ ਦਿਨ ਵਿਸ਼ਵ ਸੈਰ-ਸਪਾਟਾ ਦਿਵਸ ਵੀ ਹੈ। ਇਸ ਸੰਬੰਧੀ ਅੱਜ ਰਸਮੀ ਐਲਾਣ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਕੀਤਾ ਗਿਆ। ਉਨ੍ਹਾਂ ਇਸ ਸੰਬੰਧੀ ਇਕ ਟਵੀਟ ਵੀ ਕੀਤਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ-ਦਿੱਲੀ-ਟੋਰਾਂਟੇ ਲਈ ਫਲਾਈਟ ਹਫਤੇ ਵਿਚ ਤਿੰਨ ਦਿਨ ਉਡਾਣ ਭਰੇਗੀ।

ਸੰਬੰਧਿਤ ਖ਼ਬਰਾਂ

ਹਰਦੀਪ ਸਿੰਘ ਪੁਰੀ ਦੇ ਟਵੀਟ ਦੇ ਨਾਲ ਹੀ ਕੈਨੇਡਾ ਦੀ ਸਿਆਸਤਦਾਨ ਤੇ ਲਿਬਰਲ ਪਾਰਟੀ ਦੀ ਮੈਂਬਰ ਰੁਬੀ ਢੱਲਾ ਨੇ ਵੀ ਇਸ ਟਵੀਟ ਨੂੰ ਰੀ-ਟਵੀਟ ਕਰਦਿਆਂ ਲਿਖਿਆ ਹੈ ਕਿ ਆਖਰ ਕਈ ਸਾਲਾਂ ਦੀ ਮਹਿਨਤ ਤੋਂ ਬਾਅਦ ਕੈਨੇਡੀਅਨ ਲੋਕ ਹੁਣ ਟੋਰਾਂਟੋ ਤੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਲਈ ਸਿੱਧੀ ਉਡਾਣ ਭਰ ਸਕਣਗੇ। ਇਸ ਲਈ ਉਨ੍ਹਾਂ ਨੇ ਭਾਰਤੀ ਪ੍ਰਧਾਨ ਮੰਤਰੀ ਤੇ ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਦਾ ਵੀ ਧੰਨਵਾਦ ਕੀਤਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!