|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ! ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ

ਮੁਹਾਲੀ (ਨੇਹਾ): ਮੁਹਾਲੀ ਦੇ ਫੇਜ਼ ਅੱਠ ਦੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਦੇ ਆਡੀਟੋਰੀਅਮ ਵਿੱਚ ਅੱਜ ਪੰਜਾਬ ਦੇ ਹਰ ਵਰਗ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡ

NRI Post Desk · 310 ਦਿਨ ਪਹਿਲਾਂ · ਅੱਪਡੇਟ 310 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ! ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ
📷 NRI Post Desk

ਮੁਹਾਲੀ (ਨੇਹਾ): ਮੁਹਾਲੀ ਦੇ ਫੇਜ਼ ਅੱਠ ਦੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਦੇ ਆਡੀਟੋਰੀਅਮ ਵਿੱਚ ਅੱਜ ਪੰਜਾਬ ਦੇ ਹਰ ਵਰਗ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡ ਕੇ ਇਸ ਸਕੀਮ ਦਾ ਆਰੰਭ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ ਜਿਸ ਤਹਿਤ ਰਾਜ ਦੇ ਤਿੰਨ ਕਰੋੜ ਵਸਨੀਕ ਬਿਨਾਂ ਕਿਸੇ ਪੈਸੇ ਤੋਂ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਰਜਿਸਟਰੇਸ਼ਨ ਅੱਜ ਤੋਂ ਆਰੰਭ ਹੋ ਚੁੱਕੀ ਹੈ ਅਤੇ ਰਜਿਸਟਰੇਸ਼ਨ ਮੁਕੰਮਲ ਹੁੰਦਿਆਂ ਹੀ ਕੋਈ ਵੀ ਵਿਅਕਤੀ ਇਸ ਦਾ ਲਾਭ ਹਾਸਲ ਕਰ ਸਕੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਵੱਖ-ਵੱਖ ਬਿਮਾਰੀਆਂ ਦੇ 2500 ਦੇ ਕਰੀਬ ਪੈਕੇਜ ਹਨ ਅਤੇ ਰਾਜ ਦੇ 95 ਫੀਸਦ ਹਸਪਤਾਲਾਂ ਨੂੰ ਸਕੀਮ ਲਈ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ 15 ਦਿਨਾਂ ਦੇ ਅੰਦਰ ਕੀਤੇ ਗਏ ਇਲਾਜ ਦੀ ਅਦਾਇਗੀ ਯੂਨਾਈਟਿਡ ਇੰਸ਼ੋਰੈਂਸ ਕੰਪਨੀ ਵੱਲੋਂ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੀਮ ਦਿਲ, ਕਿਡਨੀ, ਗੋਡੇ ਬਦਲਣ, ਜੱਚਾ ਬੱਚਾ ਤੋਂ ਇਲਾਵਾ ਹਰ ਤਰ੍ਹਾਂ ਦੇ ਇਲਾਜ ਲਈ ਉਪਲਬਧ ਹੋਵੇਗੀ

ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ ਅਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪਿਛਲੇ 75 ਸਾਲਾਂ ਤੋਂ ਵੱਧ ਕੰਮ ਚਾਰ ਸਾਲਾਂ ਵਿੱਚ ਕਰਨ ਦਾ ਦਾਅਵਾ ਕੀਤਾ। ਦੋਵਾਂ ਨੇ ਪੰਜਾਬ ਨੂੰ ਸਿਹਤ, ਸਿੱਖਿਆ ਪੱਖੋਂ ਹੋਰ ਅੱਗੇ ਵਧਾਉਣ ਅਤੇ ਨਸ਼ਿਆਂ ਤੇ ਗੈਂਗਸਟਰਾਂ ਤੋਂ ਮੁਕਤੀ ਦਵਾਉਣ ਦਾ ਵੀ ਯਕੀਨ ਦਿਵਾਇਆ। ਇਸ ਮੌਕੇ ਸਤੇਂਦਰ ਜੈਨ, ਡਾ. ਬਲਬੀਰ ਸਿੰਘ ਅਤੇ ਸੈਯਮ ਅਗਰਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਉੱਤੇ ਵੀ ਤਿੱਖੇ ਨਿਸ਼ਾਨੇ ਸਾਧੇ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!