|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

UK 'ਚ ਸਿੱਖਾਂ ਦੀ ਵਡੀ ਜਿੱਤ, ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਲੰਡਨ (ਵਿਕਰਮ ਸਹਿਜਪਾਲ) : ਹਥਿਆਰਾਂ ਸਬੰਧੀ ਨਵਾਂ ਬਿੱਲ ਬਰਤਾਨੀਆ ਦੇ ਹੇਠਲੇ ਸਦਨ (ਹਾਊਸ ਆਫ਼ ਕਾਮਨਜ਼) ਅਤੇ ਉੱਪਰਲੇ ਸਦਨ (ਹਾਊਸ ਆਫ਼ ਲਾਰਡ) 'ਚ ਪਾਸ ਹੋਣ ਤੋਂ ਬਾਅਦ ਇਸ ਨੂੰ ਕਾਨੂੰਨੀ ਮਾਨਤਾ ਮਿਲ ਗਈ ਹੈ। ਇਸ ਬਿੱਲ ਵਿਚ ਸਿੱਖਾਂ ਨੂੰ ਵੱਡੀ ਅਤੇ ਛੋਟੀ ਕਿਰਪਾਨ ਲਈ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਇਸ ਬਿੱਲ 'ਤੇ ਸੰਸਦ 'ਚ ਬਹਿਸ ਦੌਰਾਨ ਐੱਮ. ਪੀ. ਪ੍ਰੀਤ ਕੌਰ ਗਿੱਲ, ਐੱਮ. ਪੀ.

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (ਵਿਕਰਮ ਸਹਿਜਪਾਲ) : ਹਥਿਆਰਾਂ ਸਬੰਧੀ ਨਵਾਂ ਬਿੱਲ ਬਰਤਾਨੀਆ ਦੇ ਹੇਠਲੇ ਸਦਨ (ਹਾਊਸ ਆਫ਼ ਕਾਮਨਜ਼) ਅਤੇ ਉੱਪਰਲੇ ਸਦਨ (ਹਾਊਸ ਆਫ਼ ਲਾਰਡ) 'ਚ ਪਾਸ ਹੋਣ ਤੋਂ ਬਾਅਦ ਇਸ ਨੂੰ ਕਾਨੂੰਨੀ ਮਾਨਤਾ ਮਿਲ ਗਈ ਹੈ। ਇਸ ਬਿੱਲ ਵਿਚ ਸਿੱਖਾਂ ਨੂੰ ਵੱਡੀ ਅਤੇ ਛੋਟੀ ਕਿਰਪਾਨ ਲਈ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਇਸ ਬਿੱਲ 'ਤੇ ਸੰਸਦ 'ਚ ਬਹਿਸ ਦੌਰਾਨ ਐੱਮ. ਪੀ. ਪ੍ਰੀਤ ਕੌਰ ਗਿੱਲ, ਐੱਮ. ਪੀ. ਤਨਮਨਜੀਤ ਸਿੰਘ ਢੇਸੀ, ਐੱਮ. ਪੀ. ਪੈਟ ਫੈਬੀਅਨ, ਐੱਮ. ਪੀ. ਜਿੰਮ ਕਨਿੰਘਮ ਆਦਿ ਨੇ ਕਿਹਾ ਸੀ ਕਿ ਸਿੱਖਾਂ ਦਾ ਕਿਰਪਾਨ ਨਾਲ ਵੱਡਾ ਨਾਤਾ ਹੈ, ਜਿਸ ਦੀ ਵੱਖ-ਵੱਖ ਮੌਕਿਆਂ 'ਤੇ ਵਰਤੋਂ ਕੀਤੀ ਜਾਂਦੀ ਹੈ।

ਸੰਬੰਧਿਤ ਖ਼ਬਰਾਂ

ਗ੍ਰਹਿ ਵਿਭਾਗ ਬਾਰੇ ਮੰਤਰੀ ਵਿਕਟੋਰੀਆ ਐਟਕਿਨਜ਼ ਦਾ ਧੰਨਵਾਦ ਕਰਦਿਆਂ ਸਿੱਖ ਫੈਡਰੇਸ਼ਨ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸਿੱਖ ਹਿੰਸਾ ਰੋਕਣ ਲਈ ਵੀ ਹਥਿਆਰਾਂ 'ਤੇ ਪਾਬੰਦੀ ਲਗਾਉਣ ਦੇ ਹਾਮੀ ਹਨ ਪਰ ਸਿੱਖਾਂ ਦਾ ਕਿਰਪਾਨ ਨਾਲ ਗਹਿਰਾ ਨਾਤਾ ਹੈ। ਸਿੱਖਾਂ ਵਲੋਂ ਵੱਖ-ਵੱਖ ਮੌਕਿਆਂ 'ਤੇ ਵੱਡੀ ਕਿਰਪਾਨ ਦੀ ਵਰਤੋਂ ਕੀਤੀ ਜਾਂਦੀ ਹੈ। ਖ਼ੁਸ਼ੀ ਹੈ ਕਿ ਸਬੰਧਿਤ ਮਹਿਕਮੇ ਨੇ ਸਿੱਖਾਂ ਦੀ ਇਸ ਭਾਵਨਾ ਨੂੰ ਸਮਝਦਿਆਂ ਬਿੱਲ 'ਚ ਸੋਧ ਕੀਤੀ ਹੈ । ਇਸ ਮਾਮਲੇ ਨੂੰ ਉਜਾਗਰ ਕਰਨ ਲਈ ਸਿੱਖਾਂ ਨੇ ਪੁਲਸ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ। ਮੰਤਰੀ ਵਿਕਟੋਰੀਆ ਐਟਕਿਨਜ਼ ਨੇ ਵੀ ਇਸ ਮੌਕੇ ਕਿਰਪਾਨ ਨੂੰ ਪਾਬੰਦ ਹਥਿਆਰਾਂ ਦੀ ਸੂਚੀ 'ਚੋਂ ਬਾਹਰ ਰੱਖਣ ਦੀ ਹਮਾਇਤ ਕੀਤੀ ।

ਹਥਿਆਰਾਂ ਸੰਬੰਧੀ ਇਸ ਬਿੱਲ 'ਤੇ ਕੱਲ ਮਹਾਰਾਣੀ ਵਲੋਂ ਦਸਤਖ਼ਤ ਕਰਨ ਤੋਂ ਬਾਅਦ ਇਸ ਨੂੰ ਕਾਨੂੰਨੀ ਦਰਜਾ ਮਿਲ ਗਿਆ ਅਤੇ ਸਿੱਖਾਂ ਨੂੰ ਵੱਡੀ ਅਤੇ ਛੋਟੀ ਕਿਰਪਾਨ ਰੱਖਣ ਦੀ ਮੁਕੰਮਲ ਆਜ਼ਾਦੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!