|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬੇਅਦਬੀ ਕਾਂਡ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ, SIT ਨੇ ਪੇਸ਼ ਕੀਤਾ ਚਲਾਨ

ਫ਼ਰੀਦਕੋਟ (ਐਨ.ਆਰ.ਆਈ. ਮੀਡਿਆ) : ਸਾਲ 2015 'ਚ ਪੰਜਾਬ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਵੀ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਦਰਜ FIR 'ਚ ਗੁਰਮੀਤ ਰਾਮ ਰਹੀਮ ਦਾ ਨਾਂਅ ਜੋੜਿਆ ਗਿਆ ਹੈ। ਬੇਅ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫ਼ਰੀਦਕੋਟ (ਐਨ.ਆਰ.ਆਈ. ਮੀਡਿਆ) : ਸਾਲ 2015 'ਚ ਪੰਜਾਬ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਵੀ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਦਰਜ FIR 'ਚ ਗੁਰਮੀਤ ਰਾਮ ਰਹੀਮ ਦਾ ਨਾਂਅ ਜੋੜਿਆ ਗਿਆ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਖੱਟੜਾ ਨੇ ਇਸ ਗੱਲ ਦਾ ਖ਼ੁਲਾਸਾ ਮੀਡੀਆ ਦੇ ਮੁਖ਼ਾਤਬ ਹੋ ਕੇ ਕੀਤਾ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਇਸ ਮਾਮਲੇ ਵਿੱਚ ਬੀਤੇ ਦਿਨੀਂ ਸਿੱਟ ਨੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਡੇਰਾ ਪ੍ਰੇਮੀਆਂ ਤੋਂ 2 ਦਿਨ ਹੋਈ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਡੇਰਾ ਮੁਖੀ ਸਮੇਤ 4 ਹੋਰ ਵਿਅਤੀਆਂ ਦੇ ਨਾਂਅ ਦਾ ਖ਼ੁਲਾਸਾ ਕੀਤਾ ਹੈ।ਜਿਨ੍ਹਾਂ 4 ਨਾਵਾਂ ਦਾ ਖ਼ੁਲਾਸਾ ਹੋਇਆ ਹੈ ਉਨ੍ਹਾਂ ਵਿੱਚੋਂ ਇੱਕ ਡੇਰਾ ਮੁਖੀ ਅਤੇ ਬਾਕੀ ਤਿੰਨ ਡੇਰੇ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਹਨ। ਵਿਸ਼ੇਸ਼ ਜਾਂਚ ਟੀਮ ਨੇ ਕਮੇਟੀ ਦੇ ਮੈਂਬਰਾਂ ਦਾ ਵਰੰਟ ਲੈਣ ਲਈ ਮਾਨਯੋਗ ਅਦਾਲਤ ਵਿੱਚ ਅਰਜੀ ਲਾਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!