|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਰੈਂਪਟਨ 'ਚ ਬਣੀ ‘ਗੁਰੂ ਨਾਨਕ ਸਟ੍ਰੀਟ’ ਦਾ ਹੋਇਆ ਉਦਘਾਟਨ, ਵੇਖੋ ਵੀਡੀਓ

ਬਰੈਂਪਟਨ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਇੱਕ ਸੜਕ ਦਾ ਨਾਂਅ ਗੁਰੂ ਸਾਹਿਬਾਨ ਦੇ ਨਾਂਅ 'ਤੇ ਰੱਖਿਆ ਗਿਆ ਹੈ। ਇਸ ਸੜਕ ਮਾਰਗ ਦਾ ਉਦਘਾਟਨ ਅੱਜ ਸਿੱਖ ਭਾਈਚਾਰੇ ਤੇ ਸਥਾਨਕ ਨਗਰ ਪਾਲਿਕਾ ਵੱਲੋਂ ਕੀਤਾ ਗਿਆ। ਇਸ ਸੜਕ ਦਾ ਨਾਂਅ ‘ਗੁਰੂ ਨਾਨਕ ਸਟ੍ਰੀਟ’ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਪੀਟਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰੈਂਪਟਨ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਇੱਕ ਸੜਕ ਦਾ ਨਾਂਅ ਗੁਰੂ ਸਾਹਿਬਾਨ ਦੇ ਨਾਂਅ 'ਤੇ ਰੱਖਿਆ ਗਿਆ ਹੈ। ਇਸ ਸੜਕ ਮਾਰਗ ਦਾ ਉਦਘਾਟਨ ਅੱਜ ਸਿੱਖ ਭਾਈਚਾਰੇ ਤੇ ਸਥਾਨਕ ਨਗਰ ਪਾਲਿਕਾ ਵੱਲੋਂ ਕੀਤਾ ਗਿਆ। ਇਸ ਸੜਕ ਦਾ ਨਾਂਅ ‘ਗੁਰੂ ਨਾਨਕ ਸਟ੍ਰੀਟ’ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਪੀਟਰ ਰੌਬਰਟਸਨ ਬੁਲੇਵਾਰਡ ਦੇ ਇੱਕ ਹਿੱਸੇ ਦੇ ਨਾਮ ਨੂੰ ਬਦਲ ਕੇ ਗੁਰੂ ਨਾਨਕ ਸਟ੍ਰੀਟ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ ਉਦਘਾਟਨ ਸਮਾਰੋਹ ਮੌਕੇ ਕੈਨੇਡਾ 'ਚ ਰਹਿਣ ਵਾਲੇ ਪੰਜਾਬੀਆਂ ਨੇ ਭਾਰੀ ਗਿਣਤੀ 'ਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਕੈਨੇਡੀਅਨ ਮਹਾਂਨਗਰ ਟੋਰਾਂਟੋ ਦੇ ਉੱਪਨਗਰ ਬਰੈਂਪਟਨ ’ਚ ਗੁਰੂ ਸਾਹਿਬ ਦੇ ਨਾਂਅ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਲਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ।ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਗੁਰੂ ਸਾਹਿਬ ਦਾ ਨਾਂਅ ਬਖ਼ਸ਼ਿਆ ਜਾਣਾ ਹੈ। 550ਵੇਂ ਪ੍ਰਕਾਸ਼ ਪੁਰਬ ਮੌਕੇ ਬਰੈਂਪਟਨ ਨਗਰ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਇੱਕ ਸੜਕ ਦਾ ਨਾਂਅ ’ਤੇ ਰੱਖਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!