|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਾਖ ਖ਼ਰਾਬ ਕਰਨ ਨੂੰ ਲੈ ਕੇ ਕੇਜਰੀਵਾਲ 'ਤੇ ਮਾਣਹਾਨੀ ਦਾ ਕੇਸ ਕਰਨਗੇ ਹੰਸ ਰਾਜ

ਨਵੀਂ ਦਿੱਲੀ : ਪੰਜਾਬੀ ਗਾਇਕ ਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਚੋਣ ਲਈ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਾਖ ਖ਼ਰਾਬ ਕਰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ 'ਤੇ ਮਾਣਹਾਨੀ ਦਾ ਕੇਸ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਹੈ ਕਿ ਹੰਸ ਰਾਜ ਹੰਸ ਨੇ 2014 'ਚ ਇਸਲਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ : ਪੰਜਾਬੀ ਗਾਇਕ ਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਚੋਣ ਲਈ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਾਖ ਖ਼ਰਾਬ ਕਰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ 'ਤੇ ਮਾਣਹਾਨੀ ਦਾ ਕੇਸ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਹੈ ਕਿ ਹੰਸ ਰਾਜ ਹੰਸ ਨੇ 2014 'ਚ ਇਸਲਾਮ ਕਬੂਲ ਕਰ ਲਿਆ ਸੀ। ਇਸ ਕਰ ਕੇ ਉਹ ਉੱਤਰੀ-ਪੱਛਮੀ ਦਿੱਲੀ ਦੀ ਐੱਸਸੀ ਸ਼੍ਰੇਣੀ ਲਈ ਰਾਖਵੀਂ ਸੀਟ ਤੋਂ ਚੋਣ ਨਹੀਂ ਲੜ ਸਕਦੇ।

ਸੰਬੰਧਿਤ ਖ਼ਬਰਾਂ

ਹੰਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਉਰਦੂ ਜ਼ੁਬਾਨ ਜ਼ਰੂਰ ਬੋਲਦਾ ਹਾਂ। ਇਸ ਦਾ ਮਤਲਬ ਇਹ ਨਹੀਂ ਕਿ ਮੈਂ ਮੁਸਲਮਾਨ ਹਾਂ। ਉਨ੍ਹਾਂ ਕਿਹਾ ਕਿ ਕੀ ਹਿੰਦੀ ਬੋਲਣ ਵਾਲਾ ਮੁਸਲਮਾਨ ਹਿੰਦੂ ਬਣ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਤੇ 'ਆਪ' ਆਗੂਆਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਕੇ ਹੰਸ ਦੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!