|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਟਰਬਨੇਟਰ ਹਰਭਜਨ ਸਿੰਘ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

ਨਿਊਜ਼ ਡੈਸਕ (ਜਸਕਮਲ) : ਭਾਰਤ ਦੇ ਤਜਰਬੇਕਾਰ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਕ੍ਰਿਕਟ ਤੋਂ ਸੰਨਿਆਸ ਲੈਣ ਸਬੰਧੀ ਐਲਾਨ ਕੀਤਾ। ਉਨ੍ਹਾਂ ਲਿਖਿਆ: “ਸਾਰੀਆਂ ਚੰਗੀਆਂ ਚੀਜ਼ਾਂ ਦਾ ਅੰਤ ਹੋ ਜਾਂਦਾ ਹੈ ਅਤੇ ਅੱਜ ਜਦੋਂ ਮੈਂ ਉਸ ਖੇਡ ਨੂੰ ਅਲਵਿਦਾ ਕਹਿ ਰਿਹਾ ਹਾਂ ਜਿਸ ਨੇ ਮੈਨੂੰ ਜ਼ਿੰਦ

NRI Post Desk · 1798 ਦਿਨ ਪਹਿਲਾਂ · ਅੱਪਡੇਟ 1798 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰਬਨੇਟਰ ਹਰਭਜਨ ਸਿੰਘ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸੋਸ਼ਲ ਮੀਡੀਆ 'ਤੇ ਕੀਤਾ ਐਲਾਨ
📷 NRI Post Desk

ਨਿਊਜ਼ ਡੈਸਕ (ਜਸਕਮਲ) : ਭਾਰਤ ਦੇ ਤਜਰਬੇਕਾਰ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਕ੍ਰਿਕਟ ਤੋਂ ਸੰਨਿਆਸ ਲੈਣ ਸਬੰਧੀ ਐਲਾਨ ਕੀਤਾ। ਉਨ੍ਹਾਂ ਲਿਖਿਆ: “ਸਾਰੀਆਂ ਚੰਗੀਆਂ ਚੀਜ਼ਾਂ ਦਾ ਅੰਤ ਹੋ ਜਾਂਦਾ ਹੈ ਅਤੇ ਅੱਜ ਜਦੋਂ ਮੈਂ ਉਸ ਖੇਡ ਨੂੰ ਅਲਵਿਦਾ ਕਹਿ ਰਿਹਾ ਹਾਂ ਜਿਸ ਨੇ ਮੈਨੂੰ ਜ਼ਿੰਦਗੀ 'ਚ ਸਭ ਕੁਝ ਦਿੱਤਾ ਹੈ, ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹਾਂਗਾ ਜਿਨ੍ਹਾਂ ਨੇ ਇਸ 23 ਸਾਲਾਂ ਦੀ ਲੰਬੀ ਯਾਤਰਾ ਨੂੰ ਸੁੰਦਰ ਤੇ ਯਾਦਗਾਰ ਬਣਾਇਆ। ਮੇਰਾ ਤਹਿ ਦਿਲੋਂ ਧੰਨਵਾਦ”।

ਸੰਬੰਧਿਤ ਖ਼ਬਰਾਂ

ਪੰਜਾਬ ਦੇ 41 ਸਾਲਾ ਖਿਡਾਰੀ ਨੇ ਆਪਣੇ ਸ਼ਾਨਦਾਰ ਕਰੀਅਰ 'ਚ 103 ਟੈਸਟ ਮੈਚਾਂ 'ਚ 417 ਵਿਕਟਾਂ, 236 ਵਨਡੇ ਮੈਚਾਂ 'ਚ 269 ਵਿਕਟਾਂ ਤੇ 28 ਟੀ-20 ਮੈਚਾਂ 'ਚ 25 ਵਿਕਟਾਂ ਝਟਕਾਈਆਂ ਹਨ। ਹਰਭਜਨ, ਜਿਸ ਨੇ 1998 ਵਿੱਚ ਸ਼ਾਰਜਾਹ ਵਿੱਚ ਨਿਊਜ਼ੀਲੈਂਡ ਦੇ ਖਿਲਾਫ ਇੱਕ ਵਨਡੇ ਦੌਰਾਨ ਆਪਣੀ ਸ਼ੁਰੂਆਤ ਕੀਤੀ ਸੀ, ਨੇ ਆਖਰੀ ਵਾਰ ਢਾਕਾ 'ਚ UAE ਦੇ ਖਿਲਾਫ ਇਕ T20I ਦੌਰਾਨ ਮਾਰਚ, 2016 'ਚ ਦੇਸ਼ ਲਈ ਖੇਡਿਆ ਸੀ। ਉਸਦੇ ਅੰਤਰਰਾਸ਼ਟਰੀ ਕਰੀਅਰ ਦੇ ਸਭ ਤੋਂ ਯਾਦਗਾਰ ਪਲਾਂ 'ਚੋਂ ਇਕ ਸੀ ਜਦੋਂ ਉਸਨੇ ਮਾਰਚ, 2001 'ਚ ਆਸਟ੍ਰੇਲੀਆ ਦੇ ਖਿਲਾਫ ਇਕ ਭਾਰਤੀ ਵੱਲੋਂ ਪਹਿਲੀ ਟੈਸਟ ਹੈਟ੍ਰਿਕ ਸਮੇਤ ਤਿੰਨ ਟੈਸਟਾਂ 'ਚ 32 ਵਿਕਟਾਂ ਹਾਸਲ ਕੀਤੀਆਂ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!