|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਹਾਰਡ ਕੌਰ ਨੇ 'Sikhs for Justice' ਦਾ ਸਮਰਥਨ ਕਰ Khalistan ਬਣਾਉਣ ਦੀ ਕੀਤੀ ਮੰਗ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪੰਜਾਬ ਵਿਚ ਸਿੱਖਾਂ ਲਈ ਵੱਖਰੇ ਹੋਮਲੈਂਡ ਦੀ ਮੰਗ ਕਰਨ ਵਾਲੇ ਕੱਟੜਪੰਥੀ 'ਰੈਫਰੈਂਡਮ-2020' ਮੁਹਿੰਮ ਵਿਚ ਬ੍ਰਿਟੇਨ ਦੀ ਪੰਜਾਬੀ ਰੈਪਰ ਤਰਨ ਕੌਰ ਢਿੱਲੋਂ, ਜਿਸ ਨੂੰ ਹਾਰਡ ਕੌਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਸ਼ਾਮਲ ਹੋ ਗਈ ਹੈ। ਭਾਰਤ ਨੇ ਪਿਛਲੇ ਹਫ਼ਤੇ ਖ਼ਾਲਿਸਤਾਨੀ ਗਰੁੱਪ ਐਸਐਫਜੇ 'ਤੇ ਪਾਬੰਦੀ ਲਗਾਈ ਸੀ। ਚਾਰ ਦਿਨ ਪਹਿਲਾਂ ਸੋਸ਼ਲ ਮੀਡੀਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪੰਜਾਬ ਵਿਚ ਸਿੱਖਾਂ ਲਈ ਵੱਖਰੇ ਹੋਮਲੈਂਡ ਦੀ ਮੰਗ ਕਰਨ ਵਾਲੇ ਕੱਟੜਪੰਥੀ 'ਰੈਫਰੈਂਡਮ-2020' ਮੁਹਿੰਮ ਵਿਚ ਬ੍ਰਿਟੇਨ ਦੀ ਪੰਜਾਬੀ ਰੈਪਰ ਤਰਨ ਕੌਰ ਢਿੱਲੋਂ, ਜਿਸ ਨੂੰ ਹਾਰਡ ਕੌਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਸ਼ਾਮਲ ਹੋ ਗਈ ਹੈ। ਭਾਰਤ ਨੇ ਪਿਛਲੇ ਹਫ਼ਤੇ ਖ਼ਾਲਿਸਤਾਨੀ ਗਰੁੱਪ ਐਸਐਫਜੇ 'ਤੇ ਪਾਬੰਦੀ ਲਗਾਈ ਸੀ। ਚਾਰ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਵੀਡੀਓ ਵਿਚ ਹਾਰਡ ਕੌਰ ਰੈਫਰੈਂਡਮ ਦਾ ਸਮਰਥਨ ਕਰਦੇ ਹੋਏ ਲੋਕਾਂ ਨੂੰ ਖ਼ਾਲਿਸਤਾਨ ਲਈ ਵੋਟ ਕਰਨ ਦੀ ਅਪੀਲ ਕਰਦੇ ਹੋਏ ਦਿਖਾਈ ਦੇ ਰਹੀ ਹੈ।

ਸੰਬੰਧਿਤ ਖ਼ਬਰਾਂ

ਅਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤੇ ਗਏ ਦੋ ਵੀਡੀਓ ਵਿਚ ਉਹ 'ਪੰਜਾਬ ਰੈਫਰੈਂਡਮ 2020 ਖ਼ਾਲਿਸਤਾਨ' ਦੀ ਟੀ ਸ਼ਰਟ ਪਹਿਨੇ ਹੋਏ ਦਿਖਾਈ ਦੇ ਰਹੀ ਹੈ। ਹਾਰਡ ਕੌਰ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਪ੍ਰਸ਼ੰਸਾ ਵਿਚ ਰਵਾਇਤੀ ਸਿੱਖ ਗਾਇਕ ਤਰਸੇਮ ਸਿੰਘ ਮੋਰਾਂਵਾਲੀ ਵਲੋਂ ਗਾਏ ਗਏ ਗੀਤਾਂ ਨੂੰ ਵੀ ਸਾਂਝਾ ਕੀਤਾ। ਹੋਰ ਤਾਂ ਹੋਰ ਪੰਜਾਬ ਦੀ ਇਸ ਗਾਇਕਾ ਨੇ ਖ਼ਾਲਿਸਤਾਨ ਦਾ ਵਿਰੋਧ ਕਰਨ ਵਾਲਿਆਂ ਨੂੰ 'ਮੂਰਖ਼' ਤਕ ਆਖ ਦਿੱਤਾ।

ਇਸ ਦੇ ਨਾਲ ਹੀ ਰੈਪਰ ਹਾਰਡ ਕੌਰ ਨੇ ਅਪਣੇ ਪੋਸਟ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਟੈਗ ਕੀਤਾ ਅਤੇ ਮੁੱਖ ਮੰਤਰੀ ਦੇ ਵਿਰੁੱਧ ਗ਼ਲਤ ਭਾਸ਼ਾ ਦੀ ਵਰਤੋਂ ਕੀਤੀ। ਜ਼ਿਕਰਯੋਗ ਹੈ ਕਿ ਕੁੱਝ ਕੱਟੜਪੰਥੀਆਂ ਵੱਲੋਂ ਵਿਦੇਸ਼ਾਂ ਵਿਚ 'ਰੈਫਰੈਂਡਮ 2020' ਨੂੰ ਹਵਾ ਦਿੱਤੀ ਜਾ ਰਹੀ ਹੈ ਅਤੇ ਸਿੱਖ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਿਸ ਵਿਚ ਹੁਣ ਹਾਰਡ ਕੌਰ ਦਾ ਨਾਂਅ ਵੀ ਸ਼ਾਮਲ ਹੋ ਗਿਆ ਹੈ। ਜਦਕਿ ਪੰਜਾਬ ਵਿਚ ਇਸ ਲਹਿਰ ਦਾ ਕੋਈ ਅਸਰ ਨਹੀਂ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!