|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਅਧਿਕਾਰੀ : ਡੀ. ਸੀ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਵੇਲੇ ਦੋ ਪ੍ਰਮੁੱਖ ਕੰਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੀ ਜਿੰਮੇਵਾਰੀ ਉਨਾਂ ਦੇ ਮੋਢਿਆਂ 'ਤੇ ਹੈ, ਜਿਨਾਂ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 55

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਵੇਲੇ ਦੋ ਪ੍ਰਮੁੱਖ ਕੰਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੀ ਜਿੰਮੇਵਾਰੀ ਉਨਾਂ ਦੇ ਮੋਢਿਆਂ 'ਤੇ ਹੈ, ਜਿਨਾਂ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਅਤੇ ਲੋਕ ਸਭਾ ਚੋਣਾਂ ਸ਼ਾਮਿਲ ਹਨ। ਉਨਾਂ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਇਨਾਂ ਦੋਵਾਂ ਕੰਮਾਂ ਲਈ ਜੀਅ-ਜਾਨ ਨਾਲ ਜੁੱਟ ਜਾਣ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੂੰ ਇਸ ਸਬੰਧੀ ਕੋਈ ਦਿੱਕਤ ਜਾਂ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਉਨਾਂ ਦੇ ਧਿਆਨ ਵਿਚ ਲਿਆਉਣ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਪੇਸ਼ ਆਉਂਦੀ ਕਿਸੇ ਸਮੱਸਿਆ ਦਾ ਫੌਰਨ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨਾਂ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਕਾਜ਼ ਅਤੇ ਪੇਸ਼ ਆਉਂਦੀਆਂ ਕਠਿਨਾਈਆਂ ਬਾਰੇ ਜਾਣਕਾਰੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਐਸ. ਡੀ. ਐਮ ਭੁਲੱਥ ਸ. ਸਕੱਤਰ ਸਿੰਘ, ਡੀ. ਡੀ. ਪੀ. ਓ ਸ. ਇਕਬਾਲਜੀਤ ਸਿੰਘ, ਸੁਪਰਡੈਂਟ ਸ੍ਰੀ ਬਿੰਦਰ ਪਾਲ, ਸ੍ਰੀ ਸਤਬੀਰ ਸਿੰਘ, ਸ੍ਰੀ ਸੰਜੀਵ ਗਾਬਾ ਤੋਂ ਇਲਾਵਾ ਸਮੂਹ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!