|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਰੂੰ-ਖੇਰੂੰ ਕਰ ਦਿੱਤੀ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ : ਕੈਪਟਨ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਚ ਕਾਂਗਰਸ ’ਚ ਚੱਲ ਰਹੀ ਖਿੱਚੋਤਾਣ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਉੱਤੇ ਵੱਡਾ ਹਮਲਾ ਕੀਤਾ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਹਰੀਸ਼ ਰਾਵਤ ਨੂੰ ਲੰਮੇ ਹੱਥੀਂ ਲਿਆ ਹੈ।

NRI Post Desk · 1862 ਦਿਨ ਪਹਿਲਾਂ · ਅੱਪਡੇਟ 1862 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਰੂੰ-ਖੇਰੂੰ ਕਰ ਦਿੱਤੀ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ : ਕੈਪਟਨ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਚ ਕਾਂਗਰਸ ’ਚ ਚੱਲ ਰਹੀ ਖਿੱਚੋਤਾਣ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਉੱਤੇ ਵੱਡਾ ਹਮਲਾ ਕੀਤਾ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਹਰੀਸ਼ ਰਾਵਤ ਨੂੰ ਲੰਮੇ ਹੱਥੀਂ ਲਿਆ ਹੈ।

ਹਰੀਸ਼ ਰਾਵਤ ਨੇ ਬੁੱਧਵਾਰ ਇਕ ਟਵੀਟ ਕੀਤਾ ਸੀ, ਜਿਸ ’ਚ ਕੈਪਟਨ ਦੇ ਭਾਜਪਾ ਨਾਲ ਹੱਥ ਮਿਲਾਉਣ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਸੀ। ਇਸ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਹੈ ਕਿ ਹਰੀਸ਼ ਰਾਵਤ ਨੂੰ ਧਰਮ ਨਿਰਪੱਖਤਾ ਦੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।

ਸੰਬੰਧਿਤ ਖ਼ਬਰਾਂ

ਕੈਪਟਨ ਨੇ ਕਿਹਾ ਕਿ ਸ਼ਾਇਦ ਹਰੀਸ਼ ਰਾਵਤ ਭੁੱਲ ਗਏ ਹਨ ਕਿ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਜੁਆਇਨ ਕਰਵਾਈ ਸੀ, ਜਦਕਿ ਉਹ 14 ਸਾਲ ਭਾਜਪਾ ਦੇ ਨਾਲ ਰਹਿ ਕੇ ਆਏ ਸਨ। ਉਨ੍ਹਾਂ ਕਿਹਾ ਕਿ ਨਾਨਾ ਪਟੋਲੇ ਤੇ ਆਰ. ਰੈੱਡੀ ਵਰਗੇ ਲੋਕ ਆਰ. ਐੱਸ. ਐੱਸ. ਤੋਂ ਕਾਂਗਰਸ ’ਚ ਆਏ ਸਨ।

ਪਰਗਟ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਵੀ 4 ਸਾਲ ਅਕਾਲੀ ਦਲ ’ਚ ਰਹੇ ਹਨ। ਕੈਪਟਨ ਨੇ ਅੱਗੇ ਕਿਹਾ ਹੈ ਕਿ ਅੱਜ ਉਨ੍ਹਾਂ ’ਤੇ ਅਕਾਲੀ ਦਲ ਦੇ ਨਾਲ ਸਹਿਯੋਗ ਦੇ ਦੋਸ਼ ਲਾ ਰਹੇ ਹਨ, ਜਦਕਿ ਅਕਾਲੀ ਦਲ ਦੇ ਰਾਜ ’ਚ ਹੀ ਉਨ੍ਹਾਂ ਨੇ 10 ਸਾਲ ਤਕ ਅਦਾਲਤ ਦੇ ਕੇਸ ਭੁਗਤੇ ਹਨ ਤੇ ਜੇ ਅਜਿਹੀ ਸਥਿਤੀ ਸੀ ਤਾਂ ਉਨ੍ਹਾਂ ਪੰਜਾਬ ’ਚ ਕਾਂਗਰਸ ਨੂੰ 2017 ’ਚ ਜਿੱਤ ਕਿਵੇਂ ਦਿਵਾਈ।

ਕੈਪਟਨ ਨੇ ਕਿਹਾ ਕਿ ਹਰੀਸ਼ ਰਾਵਤ ਨੂੰ ਲੱਗਦਾ ਹੈ ਕਿ ਉਹ ਕਾਂਗਰਸ ਨੂੰ ਡੈਮੇਜ ਕਰ ਰਹੇ ਹਨ ਪਰ ਖੁਦ ਕਾਂਗਰਸ ਨੇ ਉਨ੍ਹਾਂ ਉਤੇ ਵਿਸ਼ਵਾਸ ਨਾ ਕਰਕੇ ਸਿੱਧੂ ਵਰਗੇ ਅਸਥਿਰ ਵਿਅਕਤੀ ਦੇ ਹੱਥ ਕਮਾਨ ਸੌਂਪ ਦਿੱਤੀ, ਜਿਸ ਨਾਲ ਕਾਂਗਰਸ ਦਾ ਨੁਕਸਾਨ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!