|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦਾ ਰਿਟਾਇਰ : ਹਰੀਸ਼ ਰਾਵਤ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੱਧਦੀਆਂ ਜ਼ਿੰਮੇਵਾਰੀਆਂ ਨੂੰ ਵੇਖਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹਰੀਸ਼ ਰਾਵਤ ਨੇ ਕਾਂਗਰਸ ਹਾਈਕਮਾਨ ਨੂੰ ਆਪਣੀਆਂ ਜ਼ਿੰਮੇਦਾਰੀਆਂ ਤੋਂ ਮੁਕਤ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਹਰੀਸ਼ ਰਾਵਤ ਵਲੋਂ ਇਸ ਸਬੰਧ ’ਚ ਇਕ ਟਵੀਟ ਕੀਤਾ ਗਿਆ ਹੈ।

NRI Post Desk · 1863 ਦਿਨ ਪਹਿਲਾਂ · ਅੱਪਡੇਟ 1863 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦਾ ਰਿਟਾਇਰ : ਹਰੀਸ਼ ਰਾਵਤ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੱਧਦੀਆਂ ਜ਼ਿੰਮੇਵਾਰੀਆਂ ਨੂੰ ਵੇਖਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹਰੀਸ਼ ਰਾਵਤ ਨੇ ਕਾਂਗਰਸ ਹਾਈਕਮਾਨ ਨੂੰ ਆਪਣੀਆਂ ਜ਼ਿੰਮੇਦਾਰੀਆਂ ਤੋਂ ਮੁਕਤ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਹਰੀਸ਼ ਰਾਵਤ ਵਲੋਂ ਇਸ ਸਬੰਧ ’ਚ ਇਕ ਟਵੀਟ ਕੀਤਾ ਗਿਆ ਹੈ।

ਉਨ੍ਹਾਂ ਨੇ ਲਿਖਿਆ ਕਿ, ਮੈਂ ਅੱਜ ਇਕ ਵੱਡੇ ਸ਼ਸ਼ੋਪੰਜ ਤੋਂ ਉੱਬਰ ਸਕਿਆ ਹਾਂ। ਇਕ ਪਾਸੇ ਜਨਮਭੂਮੀ (ਉੱਤਰਾਖੰਡ) ਲਈ ਮੇਰਾ ਫ਼ਰਜ਼ ਹੈ ਤੇ ਦੂਸਰੇ ਪਾਸੇ ਕਰਮਭੂਮੀ ਪੰਜਾਬ ਲਈ ਮੇਰੀਆਂ ਸੇਵਾਵਾਂ ਹਨ, ਹਾਲਾਤ ਗੁੰਝਲਦਾਰ ਹੁੰਦੇ ਜਾ ਰਹੇ ਹਨ ਕਿਉਂਕਿ ਜਿਉਂ-ਜਿਉਂ ਚੋਣਾਂ ਨੇੜੇ ਆਉਣਗੀਆਂ, ਦੋਵੇਂ ਜਗ੍ਹਾ ਪੂਰਾ ਸਮਾਂ ਦੇਣਾ ਪਵੇਗਾ। ਕੱਲ੍ਹ ਉੱਤਰਾਖੰਡ 'ਚ ਬੇਮੌਸਮੇ ਮੀਂਹ ਨੇ ਜਿਹੜਾ ਕਹਿਰ ਢਾਹਿਆ ਹੈ, ਮੈਂ ਕੁਝ ਥਾਵਾਂ 'ਤੇ ਜਾ ਸਕਿਆ, ਪਰ ਹੰਝੂ ਪੂੰਝਣ ਸਭ ਜਗ੍ਹਾ ਜਾਣਾ ਚਾਹੁੰਦਾ ਸੀ। ਪਰ ਫਰਜ਼ ਪੁਕਾਰ, ਮੇਰੇ ਤੋਂ ਕੁਝ ਹੋਰ ਉਮੀਦਵਾਰਾਂ ਲਈ ਖੜ੍ਹੀ ਹੋਈ।'

ਸੰਬੰਧਿਤ ਖ਼ਬਰਾਂ

ਪੰਜਾਬ ਅਤੇ ਉੱਤਰਾਖੰਡ 'ਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ 'ਚ ਹੋਣ ਵਾਲੀਆਂ ਹਨ। ਪੰਜਾਬ 'ਚ ਕਾਂਗਰਸ ਦੇ ਇੰਚਾਰਜ ਉੱਤਰਾਖੰਡ ਦੇ ਸਾਬਕਾ ਸੀਐੱਮ ਹਰੀਸ਼ ਰਾਵਤ ਹਨ। ਹਰੀਸ਼ ਰਾਵਤ ਉੱਤਰਾਖੰਡ 'ਚ ਕਾਂਗਰਸ ਦਾ ਪ੍ਰਮੁੱਖ ਚਿਹਰਾ ਹਨ। ਅਜਿਹੇ ਵਿਚ ਉਹ ਹੁਣ ਪੰਜਾਬ ਕਾਂਗਰਸ ਇੰਚਾਰਜ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇਣ ਵਿਚ ਅਸਹਿਜ ਮਹਿਸੂਸ ਕਰ ਰਹੇ ਹਨ।

ਅਸਲ ਵਿਚ ਪੰਜਾਬ ਕਾਂਗਰਸ 'ਚ ਪਏ ਕਾਟੋ-ਕਲੇਸ਼ ਕਾਰਨ ਰਾਵਤ ਉੱਤਰਾਖੰਡ 'ਤੇ ਧਿਆਨ ਕੇਂਦ੍ਰਿਤ ਨਹੀਂ ਕਰ ਪਾ ਰਹੇ ਹਨ। ਰਾਵਤ ਨੇ ਪਾਰਟੀ ਅਗਵਾਈ ਨੂੰ ਇਕ ਵਾਰ ਫਿਰ ਪੰਜਾਬ ਕਾਂਗਰਸ ਇੰਚਾਰਜ ਅਹੁਦੇ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!