|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੱਧੂ ਦੇ ਸਲਾਹਕਾਰ ਨੂੰ ਲੈ ਹਰੀਸ਼ ਰਾਵਤ ਦਾ ਸਖ਼ਤ ਬਿਆਨ

ਚੰਡੀਗੜ੍ਹ (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ ’ਤੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਮਾਮਲੇ ’ਚ ਦਖ਼ਲ ਦਿੱਤਾ ਹੈ। ਰਾਵਤ ਨੇ ਆਖਿਆ ਹੈ ਕਿ ਇਸ ਮਾਮਲੇ ਦੀ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਹੋਰਾਂ ਦਾ ਕਹਿਣਾ ਹੈ ਕਿ ਸਲਾਹਕਾਰਾਂ ਦੇ ਬਿਆਨਾਂ ਨੂੰ ਤੋੜ-ਮ

NRI Post Desk · 1921 ਦਿਨ ਪਹਿਲਾਂ · ਅੱਪਡੇਟ 1921 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੱਧੂ ਦੇ ਸਲਾਹਕਾਰ ਨੂੰ ਲੈ ਹਰੀਸ਼ ਰਾਵਤ ਦਾ ਸਖ਼ਤ ਬਿਆਨ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ ’ਤੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਮਾਮਲੇ ’ਚ ਦਖ਼ਲ ਦਿੱਤਾ ਹੈ। ਰਾਵਤ ਨੇ ਆਖਿਆ ਹੈ ਕਿ ਇਸ ਮਾਮਲੇ ਦੀ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਹੋਰਾਂ ਦਾ ਕਹਿਣਾ ਹੈ ਕਿ ਸਲਾਹਕਾਰਾਂ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਅਜਿਹੇ ਬਿਆਨਾਂ ਨੂੰ ਸਿਆਸੀ ਲਾਹਾਂ ਲੈਣ ਲਈ ਵਰਤਿਆ ਜਾਂਦਾ ਹੈ।

ਸੰਬੰਧਿਤ ਖ਼ਬਰਾਂ

ਰਾਵਤ ਨੇ ਕਿਹਾ ਕਿ ਉਹ ਪਾਰਟੀ ਵਲੋਂ ਸਪੱਸ਼ਟ ਕਰਦੇ ਹਨ ਕਿ ਜੰਮੂ-ਕਸ਼ਮੀਰ ਭਾਰਤ ਦਾ ਅਤੁੱਟ ਅੰਗ ਹੈ। ਕਿਸੇ ਨੂੰ ਵੀ ਇਨ੍ਹਾਂ ਹਾਲਾਤ ’ਤੇ ਸ਼ੱਕ ਕਰਨ ਦਾ ਹੱਕ ਨਹੀਂ ਹੈ। ਰਾਵਤ ਨੇ ਕਿਹਾ ਕਿ ਜਿਸ ਵਿਅਕਤੀ ਵਲੋਂ ਇਹ ਬਿਆਨ ਦਿੱਤਾ ਗਿਆ ਹੈ, ਉਹ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ਹੈ, ਜੇਕਰ ਅਜਿਹੇ ਬਿਆਨ ਦਿੱਤੇ ਗਏ ਹਨ ਤਾਂ ਵੀ ਪਾਰਟੀ ਵਲੋਂ ਉਕਤ ਵਿਅਕਤੀ ’ਤੇ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਸਿੱਧੂ ਦੇ ਸਲਾਹਕਾਰ ਵਲੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਵਿਵਾਦਤ ਤਸਵੀਰ ਪੋਸਟ ਕੀਤੇ ਜਾਣ ’ਤੇ ਬੋਲਦਿਆਂ ਰਾਵਤ ਨੇ ਆਖਿਆ ਕਿ ਉਹ ਮਸ਼ਹੂਰ ਲੀਡਰਾਂ ਵਿਚੋਂ ਇਕ ਸਨ ਅਤੇ ਸਾਡੇ ਲਈ ਮਾਂ ਬਰਾਬਰ ਸਨ, ਜੇਕਰ ਉਨ੍ਹਾਂ ਬਾਰੇ ਕੁੱਝ ਗਲਤ ਪੋਸਟ ਕੀਤਾ ਗਿਆ ਹੈ ਤਾਂ ਉਹ ਇਸ ਦੀ ਨਿੰਦਾ ਕਰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!