|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਹਰਜੋਤ ਬੈਂਸ ਦੀ ਵੱਡੀ ਘੋਸ਼ਣਾ: 23 ਨਵੰਬਰ ਨੂੰ ਅਨੰਦਪੁਰ ਸਾਹਿਬ ‘ਚ ਖਾਸ ਟੂਰ

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਨਵੰਬਰ ਨੂੰ ਗਾਈਡਡ ਟੂਰ ਵਿਰਾਸਤ-ਏ-ਖਾਲਸਾ ਤੋਂ ਸ਼ੁਰੂ ਹੋ ਕੇ ਭਾਈ ਜੈਤਾ ਜੀ ਮੈਮੋਰੀਅਲ ਅਤੇ ਪੰਜ ਪਿਆਰਾ ਪਾਰਕ ਵਿਖੇ ਸਮਾਪਤੀ ਕੀਤੀ ਜਾਵੇਗੀ। ਇਹ ਟੂਰ ਖ਼ਾਸ ਤੌਰ ‘ਤੇ ਆਏ ਹੋਏ ਸੈਲਾਨੀਆਂ, ਸੰਗਤਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਦਾ ਇਤਿਹਾਸ ਅਤੇ ਸੱਭਿਆਚਾਰਕ ਨਾਲ ਰੁ-

NRI Post Desk · 374 ਦਿਨ ਪਹਿਲਾਂ · ਅੱਪਡੇਟ 374 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਜੋਤ ਬੈਂਸ ਦੀ ਵੱਡੀ ਘੋਸ਼ਣਾ: 23 ਨਵੰਬਰ ਨੂੰ ਅਨੰਦਪੁਰ ਸਾਹਿਬ ‘ਚ ਖਾਸ ਟੂਰ
📷 NRI Post Desk

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਨਵੰਬਰ ਨੂੰ ਗਾਈਡਡ ਟੂਰ ਵਿਰਾਸਤ-ਏ-ਖਾਲਸਾ ਤੋਂ ਸ਼ੁਰੂ ਹੋ ਕੇ ਭਾਈ ਜੈਤਾ ਜੀ ਮੈਮੋਰੀਅਲ ਅਤੇ ਪੰਜ ਪਿਆਰਾ ਪਾਰਕ ਵਿਖੇ ਸਮਾਪਤੀ ਕੀਤੀ ਜਾਵੇਗੀ। ਇਹ ਟੂਰ ਖ਼ਾਸ ਤੌਰ ‘ਤੇ ਆਏ ਹੋਏ ਸੈਲਾਨੀਆਂ, ਸੰਗਤਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਦਾ ਇਤਿਹਾਸ ਅਤੇ ਸੱਭਿਆਚਾਰਕ ਨਾਲ ਰੁ-ਬ-ਰੂ ਕਰਵਾਉਣ ਲਈ ਤਿਆਰ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਗਾਈਡਡ ਟੂਰ ਵਿਰਾਸਤ-ਏ-ਖਾਲਸਾ ਤੋਂ ਸਵੇਰੇ ਸ਼ੁਰੂ ਹੋਵੇਗਾ, ਜਿੱਥੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਨੂੰ ਆਧੁਨਿਕ ਤਕਨੀਕਾਂ ਰਾਹੀਂ ਸੰਭਾਲਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਟੂਰ ਭਾਈ ਜੈਤਾ ਜੀ ਮੈਮੋਰੀਅਲ ਤੱਕ ਅੱਗੇ ਵਧੇਗਾ। ਭਾਈ ਜੈਤਾ ਜੀ, ਜਿਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਿੱਖ ਇਤਿਹਾਸ ਵਿੱਚ ਅਮਰ ਉਦਾਹਰਨ ਕਾਇਮ ਕੀਤੀ, ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇਹ ਸਥਾਨ ਸੰਗਤਾਂ ਨੂੰ ਡੂੰਘੀ ਆਧਿਆਤਮਿਕਤਾ ਅਤੇ ਸੇਵਾ ਦੇ ਸੰਦੇਸ਼ ਨਾਲ ਜੋੜਦਾ ਹੈ। ਟੂਰ ਦੀ ਸਮਾਪਤੀ ਪੰਜ ਪਿਆਰਾ ਪਾਰਕ ਵਿਖੇ ਕੀਤੀ ਜਾਵੇਗੀ, ਜਿੱਥੇ ਖਾਲਸਾ ਪੰਥ ਦੇ ਪੰਜ ਪਿਆਰਿਆਂ ਦੀ ਧਾਰਮਿਕ, ਸਮਾਜਿਕ ਅਤੇ ਇਤਿਹਾਸਿਕ ਮਹੱਤਤਾ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ ਜਾਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਹਰਜੋਤ ਬੈਂਸ ਦੀ ਵੱਡੀ ਘੋਸ਼ਣਾ: 23 ਨਵੰਬਰ ਨੂੰ ਅਨੰਦਪੁਰ ਸਾਹਿਬ ‘ਚ ਖਾਸ ਟੂਰ — NRI Post