|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਹਰਪ੍ਰੀਤ ਸਿੰਘ ਚੁਣੇ ਗਏ 'ਨਵੇਂ' ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਅੰਮ੍ਰਿਤਸਰ (ਰਾਘਵ): ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ 'ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈ

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਪ੍ਰੀਤ ਸਿੰਘ ਚੁਣੇ ਗਏ 'ਨਵੇਂ' ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
📷 NRI Post Desk

ਅੰਮ੍ਰਿਤਸਰ (ਰਾਘਵ): ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ 'ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਜੋ ਅੱਜ ਆਖਿਰਕਾਰ ਹਰਪ੍ਰੀਤ ਸਿੰਘ ਦਾ ਨਾਂ ਨਵੇਂ ਪ੍ਰਧਾਨ ਵੱਜੋਂ ਐਲਾਨ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਦੇ ਨਾਂ 'ਤੇ ਵੀ ਮੋਹਰ ਲੱਗੀ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰਪਰਸਨ ਚੁਣਿਆ ਗਿਆ ਹੈ, ਜਦਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਹੋਣਗੇ।ਅੰਤਰਰਾਸ਼ਟਰੀ ਇਜਲਾਸ 'ਚ ਪਹੁੰਚੇ ਆਗੂਆਂ ਨੇ ਜਿੱਥੇ ਆਪਣੇ ਆਪਣੇ ਵਿਚਾਰ ਰੱਖੇ ਉੱਥੇ ਹੀ ਬਾਬਾ ਸਰਬਜੋਤ ਸਿੰਘ ਵੱਲੋਂ ਪ੍ਰਧਾਨਗੀ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪੇਸ਼ ਕੀਤਾ ਗਿਆ ਜਿਸ ਤੇ ਮੋਹਰ ਲਗਾਉਂਦੇ ਹੋਏ ਜੈਕਾਰਿਆਂ ਦੀ ਗੂੰਜ ਵਿੱਚ ਸਭਨਾਂ ਨੇ ਇਸ ਨੂੰ ਪ੍ਰਵਾਨ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣੀ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਨੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਸੂਤਰਾਂ ਮੁਤਾਬਕ ਕਮੇਟੀ ਵਿਤ 15 ਲੱਖ ਭਰਤੀ ਹੋਈ। ਇਸ ਤੋਂ ਬਾਅਦ ਡੈਲੀਗੇਟਸ ਚੁਣੇ ਗਏ ਸਨ, ਜਿਨ੍ਹਾਂ ਨੇ ਅੱਜ ਆਪਣੇ ਨਵੇਂ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਮੋਹਰ ਲਗਾਈ ਹੈ। ਇਸ ਚੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਗੀ) ਦੀ ਨਵੀਂ ਲੀਡਰਸ਼ਿਪ ਤੈਅ ਹੋ ਗਈ ਹੈ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਹਰਪ੍ਰੀਤ ਸਿੰਘ ਚੁਣੇ ਗਏ 'ਨਵੇਂ' ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ — NRI Post