|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁਰਮੀਤ ਰਾਮ ਰਹੀਮ ਦੀ ਪੈਰੋਲ ਸਬੰਧੀ ਹੁਣ ਹਰਿਆਣਾ ਸਰਕਾਰ ਦੇ ਮੰਤਰੀ ਦੀ ਪੈਰਵੀ

ਸਿਰਸਾ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਸਬੰਧੀ ਹੁਣ ਹਰਿਆਣਾ ਸਰਕਾਰ ਦੇ ਮੰਤਰੀ ਪੈਰਵੀ ਕਰਦੇ ਨਜ਼ਰ ਆ ਰਹੇ ਹਨ। ਜਬਰ ਜਨਾਹ ਦੇ ਦੋ ਮਾਮਲਿਆਂ 'ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਹੈ। ਖੱਟਰ ਸਰਕਾਰ ਦੇ ਮੰਤਰੀਆਂ ਦੇ ਬਦਲੇ ਸੁਰਾਂ ਤੋਂ ਬਾਅਦ ਇਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਿਰਸਾ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਸਬੰਧੀ ਹੁਣ ਹਰਿਆਣਾ ਸਰਕਾਰ ਦੇ ਮੰਤਰੀ ਪੈਰਵੀ ਕਰਦੇ ਨਜ਼ਰ ਆ ਰਹੇ ਹਨ। ਜਬਰ ਜਨਾਹ ਦੇ ਦੋ ਮਾਮਲਿਆਂ 'ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਹੈ। ਖੱਟਰ ਸਰਕਾਰ ਦੇ ਮੰਤਰੀਆਂ ਦੇ ਬਦਲੇ ਸੁਰਾਂ ਤੋਂ ਬਾਅਦ ਇਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।ਮੌਜੂਦਾ ਸਮੇਂ ਖੱਟਰ ਸਰਕਾਰ 'ਚ ਜੇਲ੍ਹ ਮੰਤਰੀ ਕੇਐੱਲ ਪੰਵਾਰ ਨੇ ਕਿਹਾ ਕਿ ਹਰ ਕੈਦੀ ਨੂੰ ਇਕ ਸਾਲ ਸਜ਼ਾ ਕੱਟਣ ਤੋਂ ਬਾਅਦ ਪੈਰੋਲ ਦਾ ਅਧਿਕਾਰ ਹੈ।

ਸੰਬੰਧਿਤ ਖ਼ਬਰਾਂ

ਰਾਮ ਰਹੀਮ ਨੇ ਅਰਜ਼ੀ ਦਿੱਤੀ ਹੈ ਜੋ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤੀ ਗਈ ਹੈ। ਅਗਲੇਰੀ ਪ੍ਰਕਿਰਿਆ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।ਇੰਨਾ ਹੀ ਨਹੀਂ ਜੇਲ੍ਹ ਮੰਤਰੀ ਪਵਾਰ ਨੇ ਕਿਹਾ ਕਿ ਇਸ ਨੂੰ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਜੇਕਰ ਸਾਡਾ ਅਜਿਹਾ ਕੋਈ ਮਕਸਦ ਹੁੰਦਾ ਤਾਂ ਅਸੀਂ ਉਸ ਨੂੰ ਲੋਕ ਸਭਾ ਚੋਣਾਂ ਨੇੜੇ ਛੱਡਦੇ। ਸਰਕਾਰ ਦਾ ਅਜਿਹਾ ਕੋਈ ਇਰਾਦਾ ਨਹੀਂ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੇ ਦੋ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਪੈਰੋਲ ਦੀ ਅਰਜ਼ੀ ਦਾਖ਼ਲ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!