|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਇਕਮੁੱਠ ਹੋਈਆਂ ਹਰਿਆਣਾ ਦੀਆਂ ਸਿਆਸੀ ਪਾਰਟੀਆਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਅਤੇ ਪੰਜਾਬ ਵਿਚਾਲੇ ਸਾਲਾਂ ਤੋਂ ਚੱਲ ਰਹੇ ਵੱਖ-ਵੱਖ ਮੁੱਦਿਆਂ ’ਤੇ ਹੁਣ ਸਿਆਸੀ ਲੜਾਈ ਇਕ ਵਾਰ ਫਿਰ ਵਿਧਾਨ ਸਭਾ ਤੱਕ ਪਹੁੰਚ ਗਈ ਹੈ। ਹਰਿਆਣਾ ਵਿਧਾਨ ਸਭਾ ’ਚ ਚੰਡੀਗੜ੍ਹ, ਐੱਸ. ਵਾਈ. ਐੱਲ., ਹਿੰਦੀ ਭਾਸ਼ੀ ਖੇਤਰ ਅਤੇ ਹੋਰ ਮੁੱਦਿਆਂ ’ਤੇ ਸਰਬਸੰਮਤੀ ਨਾਲ ਸੰਕਲਪ ਮਤਾ ਪਾਸ ਕੀਤਾ ਗਿਆ। ਇਹ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ,

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਇਕਮੁੱਠ ਹੋਈਆਂ ਹਰਿਆਣਾ ਦੀਆਂ ਸਿਆਸੀ ਪਾਰਟੀਆਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਅਤੇ ਪੰਜਾਬ ਵਿਚਾਲੇ ਸਾਲਾਂ ਤੋਂ ਚੱਲ ਰਹੇ ਵੱਖ-ਵੱਖ ਮੁੱਦਿਆਂ ’ਤੇ ਹੁਣ ਸਿਆਸੀ ਲੜਾਈ ਇਕ ਵਾਰ ਫਿਰ ਵਿਧਾਨ ਸਭਾ ਤੱਕ ਪਹੁੰਚ ਗਈ ਹੈ। ਹਰਿਆਣਾ ਵਿਧਾਨ ਸਭਾ ’ਚ ਚੰਡੀਗੜ੍ਹ, ਐੱਸ. ਵਾਈ. ਐੱਲ., ਹਿੰਦੀ ਭਾਸ਼ੀ ਖੇਤਰ ਅਤੇ ਹੋਰ ਮੁੱਦਿਆਂ ’ਤੇ ਸਰਬਸੰਮਤੀ ਨਾਲ ਸੰਕਲਪ ਮਤਾ ਪਾਸ ਕੀਤਾ ਗਿਆ। ਇਹ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ, ਉੱਥੇ ਹੀ ਪੰਜਾਬ ਤੋਂ ਆਪਣਾ ਹੱਕ ਲੈਣ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦਾ ਸੁਝਾਅ ਰੱਖਿਆ ਹੈ।

ਸੰਬੰਧਿਤ ਖ਼ਬਰਾਂ

ਵਿਧਾਨ ਸਭਾ ’ਚ ਪਾਸ ਕੀਤੇ ਗਏ ਸੰਕਲਪ ਪੱਤਰ ’ਚ ਪੰਜਾਬ ਨਾਲ ਜੁਡ਼ੇ ਸਾਰੇ ਅਹਿਮ ਮੁੱਦਿਆਂ ’ਤੇ ਫੋਕਸ ਰੱਖਿਆ ਗਿਆ ਹੈ। ਸਤੁਲਜ-ਯਮੁਨਾ ਸੰਪਰਕ ਨਹਿਰ ਦੀ ਉਸਾਰੀ ਨਾਲ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ’ਚ ਹਿੱਸਾ ਲੈਣ ਦਾ ਹਰਿਆਣਾ ਦਾ ਅਧਿਕਾਰ ਇਤਿਹਾਸਕ, ਕਾਨੂੰਨੀ, ਨਿਆਇਕ ਅਤੇ ਸੰਵਿਧਾਨਕ ਤੌਰ ’ਤੇ ਬਹੁਤ ਸਮੇਂ ਤੋਂ ਬਣਿਆ ਹੈ।

ਹਰਿਆਣਾ ਨੇ ਰਾਜਧਾਨੀ ਖੇਤਰ ਚੰਡੀਗੜ੍ਹ ’ਤੇ ਆਪਣਾ ਅਧਿਕਾਰ ਲਗਾਤਾਰ ਬਰਕਰਾਰ ਰੱਖਿਆ ਹੈ। ਇਹ ਸਦਨ ਕੇਂਦਰ ਸਰਕਾਰ ਨੂੰ ਸੁਚੇਤ ਵੀ ਕਰਦਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਮਾ ’ਚ ਐੱਸ. ਵਾਈ. ਐੱਲ. ਨਹਿਰ ਦੀ ਉਸਾਰੀ ਲਈ ਉਚਿਤ ਉਪਰਾਲੇ ਕਰੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!