|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਾਬ ਪੀਣ ਲਈ ਪੈਸੇ ਨਾ ਦਿੱਤੇ ਤਾਂ ਪਤਨੀ ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਲਿਬਰਟੀ ਚੌਕ ਲਾਗੇ ਇਕ ਸ਼ਰਾਬੀ ਪਤੀ ਨੇ ਜਦ ਆਪਣੀ ਪਤਨੀ ਕੋਲੋਂ ਸ਼ਰਾਬ ਪੀਣ ਲਈ ਪੈਸੇ ਮੰਗੇ ਤਾਂ ਉਸ ਨੇ ਮਨ੍ਹਾ ਕਰ ਦਿੱਤਾ। ਗੁੱਸੇ ਵਿਚ ਆਏ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਰੇਨੂੰ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਜਿੰਨੀ ਵੀ ਕਮਾਈ ਕਰਦਾ ਹੈ, ਉਹ ਸ਼ਰਾਬ ਵਿਚ ਉਡਾ ਦਿੰਦਾ ਹੈ। ਉਸ ਨੇ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਲਿਬਰਟੀ ਚੌਕ ਲਾਗੇ ਇਕ ਸ਼ਰਾਬੀ ਪਤੀ ਨੇ ਜਦ ਆਪਣੀ ਪਤਨੀ ਕੋਲੋਂ ਸ਼ਰਾਬ ਪੀਣ ਲਈ ਪੈਸੇ ਮੰਗੇ ਤਾਂ ਉਸ ਨੇ ਮਨ੍ਹਾ ਕਰ ਦਿੱਤਾ। ਗੁੱਸੇ ਵਿਚ ਆਏ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਰੇਨੂੰ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਜਿੰਨੀ ਵੀ ਕਮਾਈ ਕਰਦਾ ਹੈ, ਉਹ ਸ਼ਰਾਬ ਵਿਚ ਉਡਾ ਦਿੰਦਾ ਹੈ। ਉਸ ਨੇ ਦਸਿਆ ਕਿ ਉਹ ਲਿਬਰਟੀ ਚੌਕ ਤੋਂ ਲੰਘ ਰਹੇ ਸਨ ਕਿ ਉਸ ਦਾ ਪਤੀ ਉਸ ਕੋਲੋਂ ਸ਼ਰਾਬ ਵਾਸਤੇ ਪੈਸੇ ਮੰਗਣ ਲੱਗਾ। ਉਸ ਨੇ ਨਾਂ ਕਰ ਦਿੱਤੀ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਉਹ ਰਸਤੇ ਵਿਚ ਵਿਵਾਦ ਕਰਨ ਲੱਗ ਪਿਆ ਅਤੇ ਉਸ ਨਾਲ ਕੁੱਟਮਾਰ ਕਰਨ ਲੱਗਾ। ਜਦ ਉਸ ਨੇ ਉਥੋਂ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦਾਤ ਉਸਦੀ ਬਾਂਹ 'ਤੇ ਦੇ ਮਾਰਿਆ। ਉਹ ਲਹੂ ਲੁਹਾਨ ਹੋ ਗਈ। ਹਮਲਾ ਕਰਨ ਤੋਂ ਬਾਅਦ ਉਸ ਦਾ ਪਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!