|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

10ਵੀਂ ਤੇ 12ਵੀਂ ਦੀਆਂ ਆਫਲਾਈਨ ਪ੍ਰੀਖਿਆਵਾਂ ਖ਼ਿਲਾਫ ਪਟੀਸ਼ਨ 'ਤੇ ਸੁਣਵਾਈ ਕੱਲ੍ਹ

ਨਿਊਜ਼ ਡੈਸਕ : ਕੇਂਦਰੀ ਸਕੂਲ ਸਿੱਖਿਆ ਬੋਰਡਾਂ, NIOS ਸਮੇਤ ਸੂਬਿਆਂ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਲ 2021-22 ਲਈ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਆਫਲਾਈਨ ਕਰਵਾਉਣ ਖ਼ਿਲਾਫ਼ ਜਨਹਿਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਸੁਣਵਾਈ ਹੋਵੇਗੀ। ਵੱਖ-ਵੱਖ ਸੂਬਿਆਂ ਦੇ ਬੋਰਡ ਪ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
10ਵੀਂ ਤੇ 12ਵੀਂ ਦੀਆਂ ਆਫਲਾਈਨ ਪ੍ਰੀਖਿਆਵਾਂ ਖ਼ਿਲਾਫ ਪਟੀਸ਼ਨ 'ਤੇ ਸੁਣਵਾਈ ਕੱਲ੍ਹ
📷 NRI Post Desk

ਨਿਊਜ਼ ਡੈਸਕ : ਕੇਂਦਰੀ ਸਕੂਲ ਸਿੱਖਿਆ ਬੋਰਡਾਂ, NIOS ਸਮੇਤ ਸੂਬਿਆਂ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਲ 2021-22 ਲਈ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਆਫਲਾਈਨ ਕਰਵਾਉਣ ਖ਼ਿਲਾਫ਼ ਜਨਹਿਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਸੁਣਵਾਈ ਹੋਵੇਗੀ। ਵੱਖ-ਵੱਖ ਸੂਬਿਆਂ ਦੇ ਬੋਰਡ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਵੱਲੋਂ ਦਾਇਰ ਕੀਤੀ ਗਈ ਇਸ ਜਨਹਿੱਤ ਪਟੀਸ਼ਨ ਵਿੱਚ ਸੁਪਰੀਮ ਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਸੀਬੀਐਸਈ, ਸੀਆਈਐਸਸੀਈ, ਐਨਆਈਓਜ਼ ਅਤੇ ਰਾਜ ਬੋਰਡਾਂ ਨੂੰ ਆਫਲਾਈਨ ਪ੍ਰੀਖਿਆਵਾਂ ਕਰਵਾਉਣ ਦੀ ਬਜਾਏ ਬਦਲਵੇਂ ਢੰਗ ਨਾਲ ਮੁਲਾਂਕਣ ਕਰਵਾਉਣ ਦੇ ਹੁਕਮ ਦਿੱਤੇ ਜਾਣ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਵੱਖ-ਵੱਖ ਰਾਜਾਂ ਦੇ ਸੀਬੀਐਸਈ, ਸੀਆਈਐਸਸੀ ਅਤੇ ਸੀਆਈਐਸਸੀ ਦੇ ਆਈਸੀਏ, ਹਾਈ ਸਕੂਲ ਅਤੇ ਇੰਟਰਮੀਡੀਏਟ ਕਲਾਸਾਂ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਲਈ ਬੋਰਡ ਪ੍ਰੀਖਿਆਵਾਂ ਆਫਲਾਈਨ ਮੋਡ ਯਾਨੀ ਪ੍ਰੀਖਿਆ ਕੇਂਦਰ 'ਤੇ ਕਰਵਾਈਆਂ ਜਾਣੀਆਂ ਹਨ। ਵਿਦਿਆਰਥੀ ਅਤੇ ਮਾਪੇ ਇਨ੍ਹਾਂ ਪ੍ਰੀਖਿਆਵਾਂ ਨੂੰ ਆਫਲਾਈਨ ਢੰਗ ਨਾਲ ਕਰਵਾਉਣ ਦਾ ਵਿਰੋਧ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!