|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਅੱਜ

ਨਵੀਂ ਦਿੱਲੀ (ਦੇਵ ਇੰਦਰਜੀਤ)- ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਪੂਰਨ ਖੇਤੀ ਕਾਨੂੰਨਾਂ ਅਤੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਵਿਚਲੀ ਖੜੋਤ ਤੋੜਨ ਲਈ ਬਣਾਈ ਕਮੇਟੀ ਦੇ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਨਵੇਂ ਮੈਂਬਰ ਦੀ ਨਿਯੁਕਤੀ ਵੀ ਕਰ ਸਕ

NRI Post Desk · 2139 ਦਿਨ ਪਹਿਲਾਂ · ਅੱਪਡੇਟ 2139 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਅੱਜ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਪੂਰਨ ਖੇਤੀ ਕਾਨੂੰਨਾਂ ਅਤੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਵਿਚਲੀ ਖੜੋਤ ਤੋੜਨ ਲਈ ਬਣਾਈ ਕਮੇਟੀ ਦੇ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਨਵੇਂ ਮੈਂਬਰ ਦੀ ਨਿਯੁਕਤੀ ਵੀ ਕਰ ਸਕਦੀ ਹੈ।

ਸੰਬੰਧਿਤ ਖ਼ਬਰਾਂ

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਸੁਪਰੀਮ ਕੋਰਟ ਸੋਮਵਾਰ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਤਜਵੀਜ਼ਸ਼ੁਦਾ ਕਿਸਾਨਾਂ ਦੀ ਟ੍ਰੈਕਟਰ ਰੈਲੀ ਖ਼ਿਲਾਫ਼ ਕੇਂਦਰ ਦੀ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਵਾਲਾ ਹੈ। ਮੁੱਖ ਜੱਜ ਸ਼ਰਦ ਅਰਵਿੰਦ ਬੋਬੜੇ ਦੀ ਨੁਮਾਇੰਦਗੀ ਵਾਲੀ ਤਿੰਨ ਜੱਜਾਂ ਦੀ ਬੈਂਚ ਇਸ ਦੌਰਾਨ ਦਿੱਲੀ ਦੀਆਂ ਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇਕ ਕਿਸਾਨਾਂ ਸਬੰਧੀ ਵੱਖ-ਵੱਖ ਪਟੀਸ਼ਨ 'ਤੇ ਸੁਣਵਾਈ ਕਰੇਗੀ। ਕੇਂਦਰ ਨੇ ਦਿੱਲੀ ਪੁਲਿਸ ਜ਼ਰੀਏ ਦਾਇਰ ਇਕ ਪਟੀਸ਼ਨ 'ਚ ਕਿਹਾ ਹੈ ਕਿ ਗਣਤੰਤਰ ਦਿਵਸ ਸਮਾਗਮ 'ਚ ਅੜਿੱਕਾ ਪਾਉਣ ਲਈ ਤਜਵੀਜ਼ਸ਼ੁਦਾ ਕੋਈ ਵੀ ਰੈਲੀ ਜਾਂ ਵਿਰੋਧ ਨਾਲ ਦੇਸ਼ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!