|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਤੋਂ ਦਿਲ ਦਹਲਾਉਂਦੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ

ਝਬਾਲ (ਪਾਇਲ): ਤੁਹਾਨੂੰ ਦਸ ਦਯਿਏ ਕਿ 6 ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਪੰਜਾਬ ਪੁਲਿਸ ਝਬਾਲ 'ਚ ਤਾਇਨਾਤ ਐੱਸਐੱਚਓ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ 'ਚ ਟਰੱਕ ਹਾਦਸੇ 'ਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

NRI Post Desk · 380 ਦਿਨ ਪਹਿਲਾਂ · ਅੱਪਡੇਟ 379 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਤੋਂ ਦਿਲ ਦਹਲਾਉਂਦੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ
📷 NRI Post Desk

ਝਬਾਲ (ਪਾਇਲ): ਤੁਹਾਨੂੰ ਦਸ ਦਯਿਏ ਕਿ 6 ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਪੰਜਾਬ ਪੁਲਿਸ ਝਬਾਲ 'ਚ ਤਾਇਨਾਤ ਐੱਸਐੱਚਓ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ 'ਚ ਟਰੱਕ ਹਾਦਸੇ 'ਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਸੰਬੰਧਿਤ ਖ਼ਬਰਾਂ

ਥਾਣੇਦਾਰ ਸਲਵਿੰਦਰ ਸਿੰਘ ਅਤੇ ਡਾ: ਸੋਨੂੰ ਝਬਾਲ ਅਨੁਸਾਰ ਉਨ੍ਹਾਂ ਦਾ ਭਤੀਜਾ ਦਿਲਪ੍ਰੀਤ ਸਿੰਘ ਪੁੱਤਰ ਥਾਣੇਦਾਰ ਮਨਜੀਤ ਸਿੰਘ ਜੋ ਕਿ 6 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ, ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉੱਥੇ ਟਰੱਕ ਚਲਾ ਰਿਹਾ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਬਰੈਂਪਟਨ ਵੱਲ ਟਰੱਕ ਚਲਾ ਰਿਹਾ ਸੀ ਕਿ ਅਚਾਨਕ ਸੜਕ 'ਤੇ ਖੜ੍ਹੇ ਦੂਜੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਦਿਲਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਮਾਤਾ-ਪਿਤਾ ਉਸ ਨੂੰ ਮਿਲਣ ਕੈਨੇਡਾ ਗਏ ਹੋਏ ਸਨ। ਉਸ ਦੀ ਮਾਤਾ ਕੱਲ੍ਹ ਹੀ ਪਿੰਡ ਝਬਾਲ ਵਾਪਸ ਆਈ ਸੀ। ਜਦੋਂਕਿ ਉਸ ਦੇ ਪਿਤਾ ਮਨਜੀਤ ਸਿੰਘ ਅਗਲੇ ਮਹੀਨੇ ਆਪਣੇ ਪੁੱਤਰ ਨਾਲ ਭਾਰਤ ਵਾਪਸ ਆਉਣ ਵਾਲੇ ਸਨ। ਪਰ ਕਿਸਮਤ ਕੋਲ ਕੁਝ ਹੋਰ ਸੀ ਅਤੇ ਪਰਿਵਾਰ ਨਾਲ ਇੱਕ ਬਹੁਤ ਹੀ ਦੁਖਦਾਈ ਹਾਦਸਾ ਵਾਪਰਿਆ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੈਨੇਡਾ ਤੋਂ ਦਿਲ ਦਹਲਾਉਂਦੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ — NRI Post