|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਗਲੇ 48 ਘੰਟਿਆਂ 'ਚ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ

ਨਿਊਜ਼ ਡੈਸਕ (ਜਸਕਮਲ) : ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਰਹੇਗੀ। ਅਗਲੇ 48 ਘੰਟਿਆਂ ਤਕ ਦੇਸ਼ ਦੇ ਪੱਛਮੀ ਹਿਮਾਲੀਅਨ ਸੂਬਿਆਂ ਤੇ ਉੱਤਰ ਪੂਰਬੀ ਸੂਬਿਆਂ ਦੇ ਜ਼ਿਆਦਾਤਰ ਇ

NRI Post Desk · 1782 ਦਿਨ ਪਹਿਲਾਂ · ਅੱਪਡੇਟ 1782 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਗਲੇ 48 ਘੰਟਿਆਂ 'ਚ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਰਹੇਗੀ। ਅਗਲੇ 48 ਘੰਟਿਆਂ ਤਕ ਦੇਸ਼ ਦੇ ਪੱਛਮੀ ਹਿਮਾਲੀਅਨ ਸੂਬਿਆਂ ਤੇ ਉੱਤਰ ਪੂਰਬੀ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਤਾਪਮਾਨ 'ਚ 4 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉਪਰਲੇ ਹਿੱਸਿਆਂ 'ਚ ਵੀ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ। 9 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉਤਰਾਖੰਡ 'ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!